Haryana ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ
ਚੰਡੀਗੜ੍ਹ, 14ਨਵੰਬਰ (ਵਿਸ਼ਵ ਵਾਰਤਾ) ਹਰਿਆਣਾ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਮੁੱਖ ਮੰਤਰੀ ਨਾਇਬ ਸੈਣੀ ਪਹਿਲੇ ਦਿਨ ਦਿੱਤੇ ਗਏ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਕਰਨਗੇ। ਇਸ ਦੇ ਨਾਲ ਹੀ ਉਹ ਵਿਧਾਇਕਾਂ ਦੇ ਸਵਾਲਾਂ ਦੇ ਜਵਾਬ ਵੀ ਦੇਣਗੇ। ਪਹਿਲੇ ਦਿਨ ਦੀ ਕਾਰਵਾਈ ਦੌਰਾਨ ਸਦਨ ਤੋਂ ਦੋ ਵੱਡੇ ਐਲਾਨ ਕੀਤੇ ਗਏ। ਮੁੱਖ ਮੰਤਰੀ ਨਾਇਬ ਸੈਣੀ ਨੇ ਬੁੱਧਵਾਰ (13 ਨਵੰਬਰ) ਤੋਂ ਹਰਿਆਣਾ ਵਿੱਚ ਐਸਸੀ ਰਿਜ਼ਰਵੇਸ਼ਨ ਵਰਗੀਕਰਣ ਲਾਗੂ ਕਰਨ ਦਾ ਐਲਾਨ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/