Haryana : ਕਿਸਾਨਾਂ ਦੇ ਦਿੱਲੀ ਕੂਚ ‘ਤੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਦਾ ਵੱਡਾ ਬਿਆਨ
ਚੰਡੀਗੜ੍ਹ,27ਨਵੰਬਰ(ਵਿਸ਼ਵ ਵਾਰਤਾ) ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਅੱਗੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ, ਇਸ ਸਬੰਧ ਵਿੱਚ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਹੀਂ ਰੋਕਾਂਗੇ, ਕਿਉਂਕਿ ਕਿਸੇ ਨੂੰ ਪੈਦਲ ਜਾਣ ਤੋਂ ਰੋਕਣਾ ਗੈਰ-ਕਾਨੂੰਨੀ ਹੈ। ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 18 ਨਵੰਬਰ ਨੂੰ ਐਲਾਨ ਕੀਤਾ ਸੀ ਕਿ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ 9 ਮਹੀਨਿਆਂ ਤੋਂ ਚੁੱਪ ਬੈਠੇ ਹਨ, ਪਰ ਸਰਕਾਰਾਂ ਵੱਲੋਂ ਸਾਡੀ ਅਣਦੇਖੀ ਕੀਤੀ ਜਾ ਰਹੀ ਹੈ। ਇਸ ਕਾਰਨ ਅਸੀਂ ਦਿੱਲੀ ਜਾਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਕਿਹਾ ਸੀ ਕਿ ਇਸ ਵਾਰ ਕਿਸਾਨ ਟਰੈਕਟਰ-ਟਰਾਲੀਆਂ ਦੀ ਬਜਾਏ ਪੈਦਲ ਮਾਰਚ ਕਰਨਗੇ। ਇਸ ਵਿੱਚ ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਦੇ ਕਿਸਾਨ ਸ਼ਾਮਲ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/