Haryana : ਟਰੱਕ ਨਾਲ ਟਕਰਾਉਣ ਤੋਂ ਬਾਅਦ ਪਲਟਿਆ ਪਿਕਅੱਪ; 2 ਮਾਸੂਮ ਬੱਚਿਆਂ ਦੀ ਮੌਤ
ਹਰਿਆਣਾ, 22 ਸਤੰਬਰ 2025 (ਵਿਸ਼ਵ ਵਾਰਤਾ) : ਕਰਨਾਲ (Haryana) ਵਿੱਚ ਕਰਨਾਲ-ਕੁਰੂਕਸ਼ੇਤਰ ਸਰਹੱਦ ਨੇੜੇ ਰਾਸ਼ਟਰੀ ਰਾਜਮਾਰਗ 44 ‘ਤੇ ਇੱਕ ਪਿਕਅੱਪ ਗੱਡੀ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ, ਜਿਸ ਕਾਰਨ ਪਿਕਅੱਪ ਹਾਈਵੇਅ ‘ਤੇ ਪਲਟ ਗਿਆ। ਇਸ ਹਾਦਸੇ ਵਿੱਚ ਦੋ ਬੱਚਿਆਂ, ਇੱਕ ਲੜਕਾ ਅਤੇ ਇੱਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਜ਼ਖਮੀ ਹੋ ਗਏ। ਰਾਹਗੀਰ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਦੱਸ ਦਈਏ ਕਿ ਇਹ ਹਾਦਸਾ ਬੀਤੀ ਰਾਤ ਵਾਪਰਿਆ ਪਿਕਅੱਪ ਟਰੱਕ ਵਿੱਚ ਲਗਭਗ 14 ਤੋਂ 15 ਲੋਕ ਸਵਾਰ ਸਨ, ਸਾਰੇ ਉੱਤਰ ਪ੍ਰਦੇਸ਼ ਦੇ ਸਨ ਅਤੇ ਪੰਜਾਬ ਤੋਂ ਵਾਪਿਸ ਜਾ ਰਹੇ ਸਨ। ਜਿਵੇਂ ਹੀ ਗੱਡੀ ਕਰਨਾਲ-ਕੁਰੂਕਸ਼ੇਤਰ ਸਰਹੱਦ ‘ਤੇ ਪਹੁੰਚੀ, ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅੱਪ ਲਗਭਗ 10 ਫੁੱਟ ਦੂਰ ਜਾ ਕੇ ਪਲਟ ਗਿਆ ਅਤੇ ਉਸ ਵਿੱਚ ਸਵਾਰ ਲੋਕ ਸੜਕ ‘ਤੇ ਡਿੱਗ ਪਏ।
ਜਾਣਕਾਰੀ ਅਨੁਸਾਰ ਇਸ ਘਟਨਾ ‘ਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਰਾਜੇਂਦਰ ਦੀ ਧੀ ਸੰਧਿਆ (6) ਅਤੇ ਜੋਗਿੰਦਰ ਦੇ ਪੁੱਤਰ ਰੋਹਿਤ (5) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਤੁਰੰਤ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























