Haryana ਤੇ ਗੋਆ ਵਿੱਚ ਨਵੇਂ ਰਾਜਪਾਲਾਂ ਦੀ ਨਿਯੁਕਤੀ
– ਲੱਦਾਖ ‘ਚ ਕਵਿੰਦਰ ਗੁਪਤਾ ਬਣੇ ਨਵੇਂ ਉਪ-ਰਾਜਪਾਲ

ਨਵੀ ਦਿਲੀ, 14 ਜੁਲਾਈ (ਵਿਸ਼ਵ ਵਾਰਤਾ): ਦੇਸ਼ ਦੇ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਹਰਿਆਣਾ (Haryana) ਗੋਆ ਦੇ ਨਵੇਂ ਰਾਜਪਾਲਾਂ ਅਤੇ ਲੱਦਾਖ ‘ਚ ਨਵੇਂ ਉਪ ਰਾਜਪਾਲ ਦੀ ਨਿਯੁਕਤੀ ਕੀਤੀ ਹੈ। ਕਵਿੰਦਰ ਗੁਪਤਾ ਨੂੰ ਲੱਦਾਖ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕਵਿੰਦਰ ਗੁਪਤਾ ਜੰਮੂ-ਕਸ਼ਮੀਰ ਦੇ ਇੱਕ ਸੀਨੀਅਰ ਭਾਜਪਾ ਨੇਤਾ ਹਨ ਅਤੇ ਮਹਿਬੂਬਾ ਮੁਫਤੀ ਦੇ ਮੁੱਖ ਮੰਤਰੀ ਰਹਿੰਦੀਆਂ ਉਹ ਰਾਜ ਦੇ ਉਪ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ।
ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ ਅਤੇ ਪੁਸ਼ਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ 19ਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬੰਡਾਰੂ ਦੱਤਾਤ੍ਰੇਅ ਇਥੋਂ ਦੇ ਰਾਜਪਾਲ ਸਨ। ਅਸ਼ੀਮ ਘੋਸ਼ ਪੱਛਮੀ ਬੰਗਾਲ ਦੇ ਹਾਵੜਾ ਦੇ ਰਹਿਣ ਵਾਲੇ ਹਨ। ਉਹ 1999 ਤੋਂ 2002 ਤੱਕ ਪੱਛਮੀ ਬੰਗਾਲ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਰਹੇ ਹਨ।
ਸੀਨੀਅਰ ਸਿਆਸਤਦਾਨ ਅਤੇ ਸਾਬਕਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ 19ਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ, ਉਹ ਪੀਐਸ ਸ਼੍ਰੀਧਰਨ ਪਿੱਲਈ ਦੀ ਥਾਂ ਲੈਣਗੇ। ਪਿੱਲਈ ਨੂੰ 15 ਜੁਲਾਈ ਨੂੰ ਗੋਆ ਦਾ ਰਾਜਪਾਲ ਬਣਾਇਆ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















