Haryana ਦੇ ਬਜ਼ੁਰਗਾਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ
- ਮੁਫਤ ਮਿਲੇਗੀ ਇਹ ਸੁਵਿਧਾ
ਹਰਿਆਣਾ,16 ਜਨਵਰੀ: ਹਰਿਆਣਾ ਦੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਸਰਕਾਰ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਦੇ ਤਹਿਤ ਪ੍ਰਯਾਗਰਾਜ ‘ਚ ਆਯੋਜਿਤ ਮਹਾਕੁੰਭ ‘ਚ ਮੁਫਤ ਲੈ ਕੇ ਜਾਵੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਐਲਾਨ ਸਰਕਾਰ ਦੇ 100 ਦਿਨਾਂ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਬੁਲਾਈ ਗਈ ਸਮੀਖਿਆ ਮੀਟਿੰਗ ਦੌਰਾਨ ਕੀਤਾ।
ਮੁੱਖ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਐਲਾਨਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਹ ਵੀ ਹਦਾਇਤ ਕੀਤੀ ਗਈ ਕਿ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣਾ ਚਾਹੀਦਾ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਰਕਾਰੀ ਦਫ਼ਤਰਾਂ ਵਿੱਚ ਸਿਟੀਜ਼ਨ ਚਾਰਟਰ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮਾਂਬੱਧ ਢੰਗ ਨਾਲ ਪਹੁੰਚਾਇਆ ਜਾਵੇ।
ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ ਆਯੋਜਿਤ ਹੋ ਰਹੇ ਮਹਾਕੁੰਭ ‘ਚ 7 ਫਰਵਰੀ ਨੂੰ ਸੀਐੱਮ ਨਾਯਬ ਸੈਣੀ ਆਪਣੇ ਸਾਥੀਆਂ ਨਾਲ ਮਹਾਕੁੰਭ ਇਸ਼ਨਾਨ ਲਈ ਪ੍ਰਯਾਗਰਾਜ ਜਾਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸੈਣੀ ਨੇ ਖੁਦ ਇਸ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਮਹਾਕੁੰਭ ‘ਚ ਜਾਣਗੇ। ਇੰਨਾ ਹੀ ਨਹੀਂ ਹਰਿਆਣਾ ਤੋਂ ਜਾਣ ਵਾਲੇ ਸ਼ਰਧਾਲੂਆਂ ਲਈ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/