Haryana ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
– ਇਸ ਦਿਨ ਤੋਂ ਸ਼ੁਰੂ ਹੋਣਗੀਆਂ 10ਵੀਂ – 12ਵੀਂ ਦੀਆਂ ਬੋਰਡ ਪ੍ਰੀਖਿਆਵਾਂ
ਚੰਡੀਗੜ੍ਹ, 27 ਜਨਵਰੀ (ਵਿਸ਼ਵ ਵਾਰਤਾ) : ਹਰਿਆਣਾ (Haryana) ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸ਼ਡਿਊਲ ਦੇ ਅਨੁਸਾਰ, 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 25 ਫਰਵਰੀ ਨੂੰ ਸ਼ੁਰੂ ਹੋਣਗੀਆਂ, ਅਤੇ 1 ਅਪ੍ਰੈਲ 2026 ਤੱਕ ਚੱਲਣਗੀਆਂ।


10ਵੀਂ ਜਮਾਤ ਦੀਆਂ ਪ੍ਰੀਖਿਆਵਾਂ 26 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 20 ਮਾਰਚ 2026 ਨੂੰ ਖਤਮ ਹੋਣਗੀਆਂ।ਜ਼ਿਆਦਾਤਰ ਪ੍ਰੀਖਿਆਵਾਂ ਦੁਪਹਿਰ 12:30 ਵਜੇ ਤੋਂ 3:30 ਵਜੇ ਦੇ ਵਿਚਕਾਰ ਹੋਣਗੀਆਂ। ਇਹੀ ਡੇਟਸ਼ੀਟ ਕੰਪਾਰਟਮੈਂਟ ਅਤੇ ਰੀ-ਅਪੀਅਰ ਵਿਦਿਆਰਥੀਆਂ ‘ਤੇ ਵੀ ਲਾਗੂ ਹੋਵੇਗੀ।


ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਪਵਨ ਕੁਮਾਰ ਅਨੁਸਾਰ ਇਸ ਵਾਰ ਪ੍ਰੀਖਿਆਵਾਂ ਵਿੱਚ ਕੁਝ ਬਦਲਾਅ ਕੀਤੇ ਗਏ ਹਨ। ਹਰੇਕ ਵਿਦਿਆਰਥੀ ਦਾ ਪ੍ਰੀਖਿਆ ਕੇਂਦਰ ਉਨ੍ਹਾਂ ਦੇ ਸਕੂਲ ਜਾਂ ਪਿੰਡ ਤੋਂ ਵੱਧ ਤੋਂ ਵੱਧ ਦੋ ਕਿਲੋਮੀਟਰ ਦੂਰ ਹੋਵੇਗਾ। ਇਸ ਦੇ ਨਾਲ ਹੀ, ਇਸ ਵਾਰ ਉੱਤਰ ਪੱਤਰੀਆਂ ‘ਤੇ QR ਕੋਡ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਹਰਿਆਣਾ ਵਿੱਚ, ਪਿਛਲੇ ਸਾਲ ਦੇ ਮੁਕਾਬਲੇ 56,468 ਹੋਰ ਉਮੀਦਵਾਰ ਬੋਰਡ ਪ੍ਰੀਖਿਆ ਵਿੱਚ ਸ਼ਾਮਲ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























