Haryana ਭਾਜਪਾ ਪ੍ਰਧਾਨ ਖਿਲਾਫ ਮਾਮਲਾ ਦਰਜ
- ਹਰਿਆਣਵੀ ਗਾਇਕ ਰੌਕੀ ਮਿੱਤਲ ਦਾ ਨਾਮ ਵੀ ਸ਼ਾਮਿਲ
- ਲੱਗੇ ਇਹ ਗੰਭੀਰ ਇਲਜ਼ਾਮ
ਹਰਿਆਣਾ, 14 ਜਨਵਰੀ: ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ ਅਤੇ ਗਾਇਕ ਰੌਕੀ ਮਿੱਤਲ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਰੀ ਅਨੁਸਾਰ ਇਹ ਮਾਮਲਾ 13 ਦਸੰਬਰ 2024 ਨੂੰ ਹਿਮਾਚਲ ਦੇ ਕਸੌਲੀ ਥਾਣੇ ਵਿੱਚ ਦਰਜ ਕੀਤਾ ਗਿਆ। ਔਰਤ ਦਾ ਦੋਸ਼ ਹੈ ਕਿ ਕਸੌਲੀ ਦੇ ਇੱਕ ਹੋਟਲ ਵਿੱਚ ਉਸ ਨੂੰ ਜ਼ਬਰਦਸਤੀ ਸ਼ਰਾਬ ਪਿਲਾਈ ਗਈ ਅਤੇ ਉਸ ਨਾਲ ਬਲਾਤਕਾਰ ਕੀਤਾ ਗਿਆ। ਉਸਦਾ ਕਹਿਣਾ ਹੈ ਕਿ ਰੌਕੀ ਮਿੱਤਲ ਨੇ ਆਪਣੀ ਐਲਬਮ ਵਿੱਚ ਉਸਨੂੰ ਕੰਮ ਕਰਨ ਅਤੇ ਬਡੋਲੀ ਨੇ ਉਸਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦਿੱਤਾ। ਬਲਾਤਕਾਰ ਤੋਂ ਬਾਅਦ ਉਸ ਨੂੰ ਧਮਕੀਆਂ ਦੇ ਕੇ ਕਮਰੇ ਤੋਂ ਬਾਹਰ ਕੱਢ ਦਿੱਤਾ ਗਿਆ। ਅਸ਼ਲੀਲ ਫੋਟੋਆਂ ਅਤੇ ਵੀਡੀਓ ਵੀ ਬਣਾਈਆਂ ਗਈਆਂ। ਇਸ ਤੋਂ ਬਾਅਦ ਪੰਚਕੂਲਾ ਵਿੱਚ ਉਸ ਨੂੰ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ।
ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਔਰਤ ਵਿਆਹੁਤਾ ਹੈ। ਹਾਲਾਂਕਿ ਇਸ ਮਾਮਲੇ ‘ਚ ਉਨ੍ਹਾਂ ਨੇ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ ਪੁਲੀਸ ਵਲੋਂ ਬੜੌਲੀ ਅਤੇ ਗਾਇਕ ਮਿੱਤਲ ਤੋਂ ਪੁੱਛਗਿੱਛ ਕੀਤੀ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/