Haryana CM ਨਾਇਬ ਸੈਣੀ ਨੂੰ ਮਿਲੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ
ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਮੁੱਖ ਮੰਤਰੀ (Haryana CM) ਨਾਇਬ ਸੈਣੀ ਨਾਲ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮੁਲਾਕਾਤ ਕੀਤੀ। ਇਸ ਸੰਬੰਧੀ ਤਸਵੀਰਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ (Haryana CM) ਨਾਇਬ ਸੈਣੀ ਨੇ ਲਿਖਿਆ “ਅੱਜ ਮੁੱਖ ਮੰਤਰੀ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਪੁੱਜਣ ‘ਤੇ ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਦੇ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।”
ਉਨ੍ਹਾਂ ਅੱਗੇ ਕਿਹਾ ਕਿ “ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਵਿੱਚ ਸੰਤਾਂ-ਮਹਾਂਪੁਰਸ਼ਾਂ ਦਾ ਹਮੇਸ਼ਾ ਹੀ ਵਡਮੁੱਲਾ ਯੋਗਦਾਨ ਰਿਹਾ ਹੈ।RSSB ਵੱਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਸਦਭਾਵਨਾ ਲਈ ਕੀਤਾ ਜਾ ਰਿਹਾ ਨਿਰੰਤਰ ਕਾਰਜ ਆਪਣੇ ਆਪ ਵਿੱਚ ਹੈਰਾਨੀਜਨਕ ਅਤੇ ਪ੍ਰੇਰਨਾਦਾਇਕ ਹੈ।” ਇਸ ਮੌਕੇ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਸਰਪ੍ਰਸਤ ਜਸਦੀਪ ਸਿੰਘ ਗਿੱਲ ਵੀ ਹਾਜ਼ਰ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/