Haryana Earthquake: ਰੋਹਤਕ ‘ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
– ਘਰਾਂ ਤੋਂ ਬਾਹਰ ਨਿਕਲੇ ਲੋਕ
ਹਰਿਆਣਾ, 12 ਨਵੰਬਰ 2024 (ਵਿਸ਼ਵ ਵਾਰਤਾ): ਰੋਹਤਕ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ (Haryana Earthquake) ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3 ਸੀ। ਰੋਹਤਕ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਹਾਲਾਂਕਿ ਭੁਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਰੋਹਤਕ ਵਿੱਚ ਭੂਚਾਲ ਆ ਚੁੱਕੇ ਹਨ। ਸਤੰਬਰ 2023 ਵਿੱਚ ਰੋਹਤਕ ਵਿੱਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। 2 ਅਕਤੂਬਰ 2023 ਨੂੰ ਰੋਹਤਕ ਵਿੱਚ 2.6 ਤੀਬਰਤਾ ਦਾ ਭੂਚਾਲ ਆਇਆ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/