Haryana: ਝੱਜਰ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ
– 12 ਘੰਟਿਆਂ ਚ ਦੂਜੀ ਵਾਰ ਹਿੱਲੀ ਧਰਤੀ

ਹਰਿਆਣਾ, 17 ਜੁਲਾਈ (ਵਿਸ਼ਵ ਵਾਰਤਾ): ਹਰਿਆਣਾ (Haryana) ਦੇ ਝੱਜਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ।
ਹਰਿਆਣਾ ਵਿੱਚ 12 ਘੰਟਿਆਂ ਵਿੱਚ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਝੱਜਰ ‘ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.5 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰੋਹਤਕ ਵਿੱਚ ਦੇਰ ਰਾਤ 12:46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।ਬੀਤੀ ਰਾਤ ਆਏ ਭੂਚਾਲ ਦੀ ਤੀਬਰਤਾ 3.3 ਸੀ। ਇਸਦਾ ਕੇਂਦਰ ਰੋਹਤਕ ਦੇ ਭਾਲੌਤ ਪਿੰਡ ਦੇ ਨੇੜੇ ਦਾ ਇਲਾਕਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















