Haryana Election Result : 90 ਵਿਧਾਨ ਸਭਾ ਸੀਟਾਂ ਦੇ ਚੋਣ ਨਤੀਜੇ ਅੱਜ
ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ) ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਦੀ ਗਿਣਤੀ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ 22 ਜ਼ਿਲ੍ਹਿਆਂ ਵਿੱਚ 93 ਗਿਣਤੀ ਕੇਂਦਰ ਬਣਾਏ ਗਏ ਹਨ। ਬਾਦਸ਼ਾਹਪੁਰ, ਗੁਰੂਗ੍ਰਾਮ ਅਤੇ ਪਟੌਦੀ ਵਿਧਾਨ ਸਭਾ ਸੀਟਾਂ ਦੀ ਗਿਣਤੀ ਲਈ ਦੋ-ਦੋ ਅਤੇ ਬਾਕੀ 87 ਸੀਟਾਂ ਲਈ ਇੱਕ-ਇੱਕ ਕੇਂਦਰ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ 5 ਅਕਤੂਬਰ ਨੂੰ ਹੋਈਆਂ ਚੋਣਾਂ ‘ਚ ਸੂਬੇ ‘ਚ 67.90 ਫੀਸਦੀ ਵੋਟਿੰਗ ਹੋਈ ਸੀ, ਜੋ ਪਿਛਲੀਆਂ ਚੋਣਾਂ ਨਾਲੋਂ 0.03 ਫੀਸਦੀ ਘੱਟ ਹੈ।