Haryana ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ
ਹਰਿਆਣਾ: ਜੀਂਦ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਕਿਸੇ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਵਸੂਲਣ ਆਏ ਸਨ। ਜਿਵੇਂ ਹੀ ਬਦਮਾਸ਼ਾਂ ਨੇ ਇੱਥੇ ਪੁਲਸ ਨੂੰ ਦੇਖਿਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਪੁਲਿਸ ਨੇ ਵੀ ਗੋਲੀਆਂ ਚਲਾਈਆਂ, ਬਦਮਾਸ਼ਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਬਦਮਾਸ਼ਾਂ ਦੀ ਕਾਰ ‘ਤੇ ਗੋਲੀ ਲੱਗੀ।ਇਸ ਤੋਂ ਬਾਅਦ ਬਦਮਾਸ਼ ਕਾਰ ਛੱਡ ਕੇ ਜੰਗਲ ਵੱਲ ਭੱਜ ਗਏ। ਪੁਲੀਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਵਿੱਚੋਂ ਇੱਕ ਤਲਵਾਰ ਅਤੇ ਦੋ ਪਿਸਤੌਲ ਬਰਾਮਦ ਹੋਏ ਹਨ। ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/