Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ
ਹਰਿਆਣਾ, 15 ਅਪ੍ਰੈਲ 2026 (ਵਿਸ਼ਵ ਵਾਰਤਾ): ਮਾਰਚ-ਅਪ੍ਰੈਲ ਦੌਰਾਨ ਹਰਿਆਣਾ ਵਿੱਚ ਹੋਈ ਬੇਵਕਤੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ।ਬੇਵਕਤੀ ਬਾਰਿਸ਼ ਕਾਰਨ ਪ੍ਰਭਾਵਿਤ ਫਸਲ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਹਰਿਆਣਾ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਰਬੀ ਮਾਰਕੀਟਿੰਗ ਸੀਜ਼ਨ (RMS) 2026-27 ਲਈ ਕਣਕ ਦੀ ਖਰੀਦ ਦੇ ਯੂਨੀਫਾਰਮ ਸਪੈਸੀਫਿਕੇਸ਼ਨ (ਮਾਪਦੰਡਾਂ) ਵਿੱਚ ਆਰਜ਼ੀ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਰਾਜ ਸਰਕਾਰ ਦੀ ਬੇਨਤੀ ‘ਤੇ ਲਿਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਰਾਹਤ ਸਕੇ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਛੋਟ ਪੂਰੇ ਹਰਿਆਣਾ ਰਾਜ ਵਿੱਚ ਲਾਗੂ ਹੋਵੇਗੀ ਅਤੇ ਇਸ ਦਾ ਉਦੇਸ਼ ਬਾਰਿਸ਼ ਨਾਲ ਪ੍ਰਭਾਵਿਤ ਕਣਕ ਦੀ ਵੱਧ ਤੋਂ ਵੱਧ ਖਰੀਦ ਯਕੀਨੀ ਬਣਾਉਣਾ ਹੈ।
ਜਾਰੀ ਹੁਕਮਾਂ ਅਨੁਸਾਰ ਲਸਟਰ ਲੌਸ (ਚਮਕ ਵਿੱਚ ਕਮੀ) ਦੀ ਸੀਮਾ ਪੂਰੇ ਰਾਜ ਵਿੱਚ 70 ਪ੍ਰਤੀਸ਼ਤ ਤੱਕ ਵਧਾ ਦਿੱਤੀ ਗਈ ਹੈ। ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੀ ਸੀਮਾ 6 ਪ੍ਰਤੀਸ਼ਤ ਤੋਂ ਵਧਾ ਕੇ 15 ਪ੍ਰਤੀਸ਼ਤ ਕਰ ਦਿੱਤੀ ਗਈ ਹੈ। ਖ਼ਰਾਬ ਅਤੇ ਹਲਕੇ ਖ਼ਰਾਬ ਦਾਣਿਆਂ ਦੀ ਕੁੱਲ ਮਾਤਰਾ 6 ਪ੍ਰਤੀਸ਼ਤ ਤੋਂ ਵੱਧ ਨਹੀਂ ਹੋ ਸਕੇਗੀ।ਛੋਟ ਵਾਲੇ ਮਾਪਦੰਡਾਂ ਤਹਿਤ ਖਰੀਦੀ ਗਈ ਕਣਕ ਨੂੰ ਵੱਖਰੇ ਸਟੈਕ (ਢੇਰ) ਅਤੇ ਲੇਖਾ-ਜੋਖਾ ਵਿੱਚ ਰੱਖਿਆ ਜਾਵੇਗਾ। ਅਜਿਹੀ ਕਣਕ ਦੇ ਭੰਡਾਰਨ ਦੌਰਾਨ ਗੁਣਵੱਤਾ ਵਿੱਚ ਗਿਰਾਵਟ ਦੀ ਜ਼ਿੰਮੇਵਾਰੀ ਰਾਜ ਸਰਕਾਰ ਦੀ ਹੋਵੇਗੀ। ਇਸ ਸ਼੍ਰੇਣੀ ਦੀ ਕਣਕ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























