
Haryana: ਫਤਿਹਾਬਾਦ ‘ਚ ਮਿੰਨੀ ਸਕੱਤਰੇਤ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ
– ਪੁਲਿਸ ਫੋਰਸ ਅਤੇ ਡੌਗ ਸਕੁਐਡ ਟੀਮ ਮੌਕੇ ‘ਤੇ ਮੌਜੂਦ
ਹਰਿਆਣਾ, 21 ਮਈ (ਵਿਸ਼ਵ ਵਾਰਤਾ): ਫਤਿਹਾਬਾਦ ਵਿੱਚ ਮਿੰਨੀ ਸਕੱਤਰੇਤ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੁੱਧਵਾਰ ਸਵੇਰੇ ਡੀਸੀ ਮਨਦੀਪ ਕੌਰ ਦੀ ਮੇਲ ਆਈਡੀ ‘ਤੇ ਧਮਕੀ ਭਰਿਆ ਸੁਨੇਹਾ ਆਇਆ। ਸੂਚਨਾ ਤੋਂ ਬਾਅਦ ਮਿੰਨੀ ਸਕੱਤਰੇਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਬੰਬ ਸਕੁਐਡ ਇਮਾਰਤ ਦੀ ਤਲਾਸ਼ੀ ਲੈ ਰਹੇ ਹਨ।
ਦੱਸ ਦਈਏ ਕਿ ਬੀਤੇ ਕੱਲ੍ਹ ਫਰੀਦਾਬਾਦ ਦੇ ਮਿੰਨੀ ਸਕੱਤਰੇਤ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਧਮਕੀ ਡੀਸੀ ਦੀ ਈਮੇਲ ਆਈਡੀ ‘ਤੇ ਆਈ ਸੀ। ਫਰੀਦਾਬਾਦ ਦੇ ਮਿੰਨੀ ਸਕੱਤਰੇਤ ਨੂੰ ਉਡਾਉਣ ਦਾ ਸੁਨੇਹਾ ਮਦਰਾਸ ਟਾਈਗਰ ਦੇ ਨਾਮ ‘ਤੇ ਆਇਆ। ਸੁਨੇਹੇ ਵਿੱਚ ਲਿਖਿਆ ਸੀ ਕਿ ਸ਼ਾਮ 4 ਵਜੇ ਧਮਾਕਾ ਹੋਵੇਗਾ। ਡੀਸੀ ਨੇ ਕਿਹਾ ਸੀ ਕਿ ਮੰਗਲਵਾਰ ਸਵੇਰੇ ਲਗਭਗ 6.30 ਵਜੇ ਇੱਕ ਈਮੇਲ ਪ੍ਰਾਪਤ ਹੋਇਆ, ਜਿਸ ਵਿੱਚ ਮਿੰਨੀ ਸਕੱਤਰੇਤ ਵਿੱਚ ਬੰਬ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਪੁਲਿਸ ਨੇ ਇੱਥੇ ਤਲਾਸ਼ੀ ਮੁਹਿੰਮ ਚਲਾਈ ਸੀ। ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























