HARYANA ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ
ਹਰਿਆਣਾ : ਹਰਿਆਣਾ (Haryana) ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਅੱਜ ਸਵੇਰੇ ਕਰੀਬ 11:30 ਵਜੇ ਉਹਨਾਂ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਚੌਟਾਲਾ ਸਿਰਸਾ ਵਿਖੇ ਲਿਆਂਦੀ ਜਾਵੇਗੀ। ਜਿੱਥੇ ਉਸ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਹੀ ਕੀਤਾ ਜਾਵੇਗਾ। ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ਨਾਲ ਹਰਿਆਣਾ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/