Haryana :ਮਰਹੂਮ IPS ਪੂਰਨ ਕੁਮਾਰ ਦਾ ਹੋਇਆ ਅੰਤਿਮ ਸਸਕਾਰ
– ਕਈ ਵੱਡੇ ਅਧਿਕਾਰੀ ਰਹੇ ਮੌਜੂਦ
ਹਰਿਆਣਾ, 15 ਅਕਤੂਬਰ 2025 (ਵਿਸ਼ਵ ਵਾਰਤਾ) – ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ ਕੀਤਾ ਗਿਆ। ਪੂਰਨ ਕੁਮਾਰ ਦੀ ਅੰਤਿਮ ਯਾਤਰਾ ਦੁਪਹਿਰ 3 ਵਜੇ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਰਵਾਨਾ ਹੋਈ ਅਤੇ ਸ਼ਾਮ 4 ਵਜੇ ਦੇ ਕਰੀਬ ਸੈਕਟਰ 25 ਦੇ ਸ਼ਮਸ਼ਾਨਘਾਟ ਪੁੱਜੀ।
ਇੱਥੇ ਇੱਕ ਪੁਲਿਸ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ, ਅਤੇ ਵੱਡੀ ਗਿਣਤੀ ਵਿੱਚ ਪੁਲਿਸ, ਪ੍ਰਸ਼ਾਸਨ ਅਤੇ ਸਰਕਾਰੀ ਨੁਮਾਇੰਦਿਆਂ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ, ਆਈਪੀਐਸ ਅਧਿਕਾਰੀ ਦੀਆਂ ਦੋਨੋਂ ਧੀਆਂ ਨੇ ਪਿਤਾ ਦੀ ਚਿਖਾ ਨੂੰ ਅਗਨੀ ਦਿੱਤੀ।
ਇਸ ਮੌਕੇ ਆਈਪੀਐਸ ਦੀ ਪਤਨੀ ਆਈਏਐਸ ਅਮਨੀਤ ਪੀ. ਕੁਮਾਰ ਦੇ ਨਾਲ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਅਤੇ ਸ਼ਿਆਮ ਸਿੰਘ ਰਾਣਾ, ਏਸੀਐਸ ਗ੍ਰਹਿ ਸੁਮਿਤਾ ਮਿਸ਼ਰਾ, ਸੀਐਸ ਅਨੁਰਾਗ ਰਸਤੋਗੀ, ਨਵ-ਨਿਯੁਕਤ ਡੀਜੀਪੀ ਓਪੀ ਸਿੰਘ ਆਦਿ ਮੌਜੂਦ ਸਨ ਦੱਸ ਦਈਏ ਕਿ ਸੀਨੀਅਰ ਆਈਪੀਐਸ ਅਧਿਕਾਰੀ ਨੇ 7 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਬੰਗਲੇ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ। ਪੂਰਨ ਕੁਮਾਰ ਦੀ ਖੁਦਕੁਸ਼ੀ ਤੋਂ ਨੌਵੇਂ ਦਿਨ ਅੱਜ ਸਵੇਰੇ ਉਨ੍ਹਾਂ ਦਾ ਪੋਸਟਮਾਰਟਮ ਚੰਡੀਗੜ੍ਹ ਪੀਜੀਆਈ ਵਿਖੇ ਕੀਤਾ ਗਿਆ। ਇਸ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਇੱਕ ਮੈਜਿਸਟ੍ਰੇਟ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਸਾਰੀ ਪ੍ਰਕਿਰਿਆ ਵਿੱਚ ਲਗਭਗ ਚਾਰ ਘੰਟੇ ਲੱਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























