Haryana : ਕੈਬਨਿਟ ਮੰਤਰੀ ਵਿਪੁਲ ਗੋਇਲ ਦੀ ਭਾਬੀ ਦਾ ਦੇਹਾਂਤ
ਹਰਿਆਣਾ, 24 ਸਤੰਬਰ 2025 (ਵਿਸ਼ਵ ਵਾਰਤਾ): ਹਰਿਆਣਾ (Haryana) ਦੇ ਕੈਬਨਿਟ ਮੰਤਰੀ ਵਿਪੁਲ ਗੋਇਲ ਦੀ ਭਾਬੀ ਰੇਣੂ ਗੋਇਲ (65) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ ਪਿਛਲੇ ਇੱਕ ਸਾਲ ਤੋਂ ਬਿਮਾਰ ਸਨ। ਉਨ੍ਹਾਂ ਨੇ ਸਵੇਰੇ 6 ਵਜੇ ਫਰੀਦਾਬਾਦ ਦੇ ਸੈਕਟਰ 6 ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਏ। ਰੇਣੂ ਗੋਇਲ ਦਾ ਅੰਤਿਮ ਸਸਕਾਰ ਦੁਪਹਿਰ ਖੇੜੀ ਪੁਲ ਨਾਹਰਪਾਰ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਦੱਸ ਦਈਏ ਕਿ ਰੇਣੂ ਗੋਇਲ ਵਿਪੁਲ ਗੋਇਲ (Haryana) ਦੇ ਵੱਡੇ ਭਰਾ ਵਿਨੋਦ ਗੋਇਲ ਦੀ ਪਤਨੀ ਸੀ, ਜਿਸਦੀ 30 ਨਵੰਬਰ, 2020 ਨੂੰ 63 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਰਾਜੇਸ਼ ਨਾਗਰ ਨੇ ਰੇਣੂ ਗੋਇਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੈਂਬਰ ਦਾ ਵਿਛੋੜਾ ਪਰਿਵਾਰ ਲਈ ਬਹੁਤ ਵੱਡਾ ਦੁੱਖ ਹੈ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੀ ਸੰਵੇਦਨਾ ਪਰਿਵਾਰ ਨਾਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























