ਚੰਡੀਗੜ੍ਹ 2ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਹਰਿਆਣਾ ਦੇ 18 ਸਾਲ ਪੂਰੀ ਕਰ ਚੁੱਕੇ ਨਵੇਂ ਵੋਟਰਾਂ ਲਈ ਅਹਿਮ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਹੈ ਕਿ, 1 ਜੁਲਾਈ, 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ 2 ਸਤੰਬਰ ਤੱਕ ਵੋਟ ਬਣਵਾ ਸਕਦੇ ਹਨ। ਇਸ ਸੰਬੰਧ ‘ਚ ਵਿਧਾਨ ਸਭਾ ਚੋਣ ਲਈ 27 ਅਗਸਤ ਨੁੰ ਪ੍ਰਕਾਸ਼ਿਤ ਆਖਰੀ ਵੋਟਰ ਲਿਸਟ ਵਿਚ ਵੋਟਰ ਆਪਣਾ ਨਾਮ ਚੈੱਕ ਕਰ ਸਕਦੇ ਹਨ। ਜੇਕਰ ਆਖੀਰੀ ਵੋਟਰ ਸੂਚੀ ਵਿਚ ਨਾਂਅ ਨਹੀਂ ਹੈ ਤਾ ਬੀਐਲਓ ਜਾਂ ਵੋਟਰ ਹੈਲਪਲਾਇਨ ਐਪ ਰਾਹੀਂ ਫਾਰਮ 6 ਭਰ ਕੇ ਵੋਟ ਬਣਵਾਈ ਜਾ ਸਕਦੀ ਹੈ। ਉਨ੍ਹਾਂ ਨੇ ਦਸਿਆ ਕਿ, 2 ਸਤੰਬਰ ਤੱਕ ਪ੍ਰਾਪਤ ਹੋਏ ਸਾਰੇ ਫਾਰਮਾਂ ‘ਤੇ ਨਿਯਮ ਅਨੁਸਾਰ ਕਾਰਵਾਈ ਕਰਦੇ ਹੋਏ ਵੋਟ ਬਨਾਉਣ ਦਾ ਕੰਮ ਕੀਤਾ ਜਾਵੇਗਾ, ਅਤੇ ਅਜਿਹੇ ਸਾਰੇ ਨਾਗਰਿਕ ਜਿਨ੍ਹਾਂ ਦਾ ਵੇਰਵਾ ਸਹੀ ਪਾਇਆ ਜਾਵੇਗਾ, ਉਨ੍ਹਾਂ ਦਾ ਨਾਮ ਵੋਟਰ ਲਿਸਟ ਵਿਚ ਸ਼ਾਮਿਲ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵਿਧਾਨਸਭਾ ਚੋਣ ਲਈ 27 ਅਗਸਤ ਨੂੰ ਵੋਟਰ ਲਿਸਟ ਪ੍ਰਕਾਸ਼ਿਤ ਕੀਤੀ ਗਈ ਹੈ ਜੋ ਸਾਰੇ ਜਿਲ੍ਹਾ ਚੋਣ ਅਧਿਕਾਰੀ ਦਫਤਰ ਵਿਚ ਉਪਲਬਧ ਹੈ। ਇਸ ਤੋਂ ਇਲਾਵਾ, ਵਿਭਾਗ ਦੀ ਵੈਬਸਾਇਟ ‘ਤੇ ਵੀ ਉਪਲਬਧ ਹੈ। ਵੋਟਰ ਹੈਲਪਲਾਇਨ ਨੰਬਰ-1950 ‘ਤੇ ਕਾਲ ਕਰ ਕੇ ਵੀ ਆਪਣੀ ਵੋਟ ਨੂੰ ਚੈਕ ਕੀਤਾ ਜਾ ਸਕਦਾ ਹੈ। 02 ਸਤੰਬਰ, 2024 ਦੇ ਬਾਅਦ ਭਰੇ ਫਾਰਮ ‘ਤੇ ਫੈਸਲਾ ਭਾਰਤ ਚੋਣ ਕਮਿਸ਼ਨ ਦੀ ਹਿਦਾਇਤਾਂ ਅਨੁਸਾਰ ਵਿਧਾਨਸਭਾ ਆਮ ਚੋਣ ਦੇ ਬਾਅਦ ਕੀਤਾ ਜਾਵੇਗਾ।HARYANA NEWS
Transfer News : ਪ੍ਰਸ਼ਾਸਨਿਕ ਫੇਰਬਦਲ ; ਆਈਪੀਐਸ ਅਧਿਕਾਰੀਆਂ ਦੇ ਤਬਾਦਲੇ
Transfer News : ਪ੍ਰਸ਼ਾਸਨਿਕ ਫੇਰਬਦਲ ; ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 21ਨਵੰਬਰ(ਵਿਸ਼ਵ ਵਾਰਤਾ) ਹਰਿਆਣਾ ਵਿੱਚ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ...