ਹਰਿਆਣਾ 22 ਸਤੰਬਰ (ਵਿਸ਼ਵ ਵਾਰਤਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਸਤੰਬਰ ਨੂੰ ਨਮੋ ਐਪ ਰਾਹੀਂ ਹਰਿਆਣਾ ਦੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਨੇ ਸਮੂਹ ਵਰਕਰਾਂ ਅਤੇ ਜਨਤਾ ਨੂੰ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦਾ ਸੰਬੋਧਨ ਸਾਡੇ ਲਈ ਪ੍ਰੇਰਨਾ ਸਰੋਤ ਹੋਵੇਗਾ, ਜਿਸ ਵਿੱਚ ਉਹ ਡਬਲ ਇੰਜਣ ਵਾਲੀ ਸਰਕਾਰ ਦੇ ਫਾਇਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਨਗੇ। ਮੈਨੂੰ ਉਮੀਦ ਹੈ ਕਿ ਸਾਰੇ ਵਰਕਰ ਨਮੋ ਐਪ ਰਾਹੀਂ ਇਸ ਸੰਬੋਧਨ ਨੂੰ ਸੁਣਨਗੇ ਅਤੇ ਇਸ ਦਾ ਲਾਭ ਉਠਾਉਣਗੇ। ਪ੍ਰਧਾਨ ਮੰਤਰੀ ਦੇ ਇਸ ਸੰਬੋਧਨ ਨਾਲ ਜਿੱਥੇ ਭਾਜਪਾ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਦਿਸ਼ਾ-ਨਿਰਦੇਸ਼ ਮਿਲਣ ਦੀ ਸੰਭਾਵਨਾ ਹੈ, ਉੱਥੇ ਹੀ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਵਿਸ਼ੇਸ਼ ਚਰਚਾ ਹੋ ਸਕਦੀ ਹੈ।
ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਇਹ ਪ੍ਰੋਗਰਾਮ ਹਰਿਆਣਾ ਦੀ ਸਿਆਸੀ ਦਿਸ਼ਾ ਨੂੰ ਮਜ਼ਬੂਤ ਕਰੇਗਾ ਅਤੇ ਵਰਕਰਾਂ ਵਿੱਚ ਨਵੀਂ ਊਰਜਾ ਭਰੇਗਾ।