Haryana news : ਕਾਰ ਨੂੰ ਲੱਗੀ ਭਿਆਨਕ ਅੱਗ, ਪਿਓ ਤੇ 2 ਧੀਆਂ ਜ਼ਿੰਦਾ ਸੜੇ
– ਪੰਜ ਵਿਅਕਤੀ ਗੰਭੀਰ ਜ਼ਖ਼ਮੀ
– ਪੀਜੀਆਈ ਚੰਡੀਗੜ੍ਹ ਦਾਖਲ
ਹਰਿਆਣਾ, 3 ਨਵੰਬਰ (ਵਿਸ਼ਵ ਵਾਰਤਾ): ਕੁਰੂਕਸ਼ੇਤਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇਕ ਕਾਰ ਨੂੰ ਅੱਗ ਲੱਗਣ ਨਾਲ ਇੱਕ ਵਿਅਕਤੀ ਅਤੇ ਉਸ ਦੀਆਂ ਦੋ ਧੀਆਂ ਜ਼ਿੰਦਾ ਸੜ ਗਈਆਂ ਇਸ ਹਾਦਸੇ ‘ਚ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਦਾ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਕ ਸੰਦੀਪ ਅਤੇ ਉਸ ਦੇ 7 ਹੋਰ ਪਰਿਵਾਰਕ ਮੈਂਬਰ ਕਾਰ ‘ਚ ਸੋਨੀਪਤ ਤੋਂ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਹ ਕੁਰੂਕਸ਼ੇਤਰ ‘ਚ ਨੈਸ਼ਨਲ ਹਾਈਵੇ ‘ਤੇ ਪਿੰਡ ਮੋਹੜੀ ਕੋਲ ਪਹੁੰਚੇ ਤਾਂ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਸਵਾਰ 5 ਵਿਅਕਤੀਆਂ ਨੂੰ ਤਾਂ ਕਿਸੇ ਤਰ੍ਹਾਂ ਬਾਹਰ ਕੱਢ ਲਿਆ ਗਿਆ ਪਰ ਇਕ ਵਿਅਕਤੀ ਅਤੇ ਦੋ ਲੜਕੀਆਂ ਜ਼ਿੰਦਾ ਸੜ ਗਈਆਂ।
ਮ੍ਰਿਤਕਾਂ ਦੀ ਪਛਾਣ ਸੰਦੀਪ, ਉਸ ਦੀ ਬੇਟੀ ਪ੍ਰਾਚੀ ਅਤੇ ਅਮਾਨਤ ਵਜੋਂ ਹੋਈ ਹੈ। ਹਾਦਸੇ ਦੌਰਾਨ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਾਰ ਵਿੱਚ ਸੰਦੀਪ ਦਾ ਭਰਾ ਅਤੇ ਉਸ ਦੀ ਪਤਨੀ ਵੀ ਸਵਾਰ ਸਨ। ਜ਼ਖਮੀਆਂ ਨੂੰ ਚੰਡੀਗੜ੍ਹ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/