Haryana News: ਅੱਜ ਹਰਿਆਣਾ ਦੌਰੇ ‘ਤੇ ਜਗਤ ਪ੍ਰਕਾਸ਼ ਨੱਡਾ
– ਇਸ ਮੁਹਿੰਮ ਦੀ ਕਰਨਗੇ ਸ਼ੁਰੂਆਤ
ਨਵੀ ਦਿੱਲੀ : ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਡਾ ਅੱਜ ਹਰਿਆਣਾ ਦੇ ਦੌਰੇ ‘ਤੇ ਹੋਣਗੇ। ਉਹ ਅੱਜ ਦੁਪਹਿਰ 12.30 ਵਜੇ ਪੰਚਕੂਲਾ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਰਾਸ਼ਟਰੀ ਟੀਬੀ ਐਲੀਮੀਨੇਸ਼ਨ ਪ੍ਰੋਗਰਾਮ (ਐਨਟੀਈਪੀ) ਦੇ ਤਹਿਤ ਭਾਰਤ ਵਿੱਚ ਤਪਦਿਕ (ਟੀਬੀ) ਦੀ ਪਛਾਣ ਅਤੇ ਮੌਤ ਦਰ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਉਦੇਸ਼ ਨਾਲ 100 ਦਿਨਾਂ ਦੀ ਇੱਕ ਵਿਆਪਕ ਮੁਹਿੰਮ ਦੀ ਸ਼ੁਰੂਆਤ ਕਰਨਗੇ। ਕੇਂਦਰੀ ਮੰਤਰੀ ਇਸ ਮੁਹਿੰਮ ਦੀ ਸ਼ੁਰੂਆਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਮੌਜੂਦਗੀ ਵਿੱਚ ਕਰਨਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/