Haryana: OP ਚੌਟਾਲਾ ਦੇ ਦਿਹਾਂਤ ‘ਤੇ ਹਰਿਆਣਾ CM ਨੇ ਜਤਾਇਆ ਦੁੱਖ
- ਦੇਸ਼ ਅਤੇ ਹਰਿਆਣਾ ਰਾਜ ਦੀ ਰਾਜਨੀਤੀ ਲਈ ਦੱਸਿਆ ਨਾ ਪੂਰਾ ਹੋਣ ਵਾਲਾ ਘਾਟਾ
ਹਰਿਆਣਾ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਆਖਰੀ ਸਾਹ ਲਏ। ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਦੁੱਖ ਜਤਾਇਆ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ” ਇਨੈਲੋ ਸੁਪਰੀਮੋ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮਪ੍ਰਕਾਸ਼ ਚੌਟਾਲਾ ਦੇ ਦੇਹਾਂਤ ਦੀ ਖਬਰ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਨੂੰ ਮੇਰੀ ਨਿਮਰ ਸ਼ਰਧਾਂਜਲੀ। ਉਨ੍ਹਾਂ ਨੇ ਸਾਰੀ ਉਮਰ ਰਾਜ ਅਤੇ ਸਮਾਜ ਦੀ ਸੇਵਾ ਕੀਤੀ, ਇਹ ਦੇਸ਼ ਅਤੇ ਹਰਿਆਣਾ ਰਾਜ ਦੀ ਰਾਜਨੀਤੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਣ ਅਤੇ ਦੁਖੀ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/