Haryana : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੌਰੇ ‘ਤੇ
ਚੰਡੀਗੜ੍ਹ, 9ਦਸੰਬਰ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੌਰੇ ‘ਤੇ ਹਨ। ਉਹ ਪਾਣੀਪਤ ਵਿੱਚ ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਦੀ ‘ਬੀਮਾ ਸਾਖੀ’ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਦੇ ਲਈ ਸੈਕਟਰ 13-17 ਦੇ ਦੁਸਹਿਰਾ ਗਰਾਊਂਡ ਵਿੱਚ ਵੱਡਾ ਪੰਡਾਲ ਲਾਇਆ ਗਿਆ ਹੈ। 32 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। PM ਮੋਦੀ ਦੀ ਫੇਰੀ ਨੂੰ ਲੈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਰਿਆਣਾ-ਯੂਪੀ ਬਾਰਡਰ ‘ਤੇ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 13 ਜ਼ਿਲ੍ਹਿਆਂ ਦੇ ਐਸਪੀ, 40 ਡੀਐਸਪੀ ਅਤੇ ਕਰੀਬ 3.5 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। 58 ਨਾਕੇ ਲਗਾਏ ਗਏ ਹਨ। ਪੰਡਾਲ ਦੇ ਐਂਟਰੀ ਗੇਟ ‘ਤੇ 42 ਡੋਰ ਫਰੇਮ ਮੈਟਲ ਡਿਟੈਕਟਰ ਲਗਾਏ ਗਏ ਹਨ।
ਹਰਿਆਣਾ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ “ਅਸੀਂ ਦੇਸ਼ ਭਰ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਸਸ਼ਕਤੀਕਰਨ ਲਈ ਵਚਨਬੱਧ ਹਾਂ। ਇਸੇ ਲੜੀ ਵਿੱਚ ਅੱਜ ਦੁਪਹਿਰ ਕਰੀਬ 2 ਵਜੇ ਹਰਿਆਣਾ ਦੇ ਪਾਣੀਪਤ ਵਿੱਚ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲੇਗਾ। ਇਸ ਦੌਰਾਨ ਮੈਂ ਨੀਂਹ ਪੱਥਰ ਵੀ ਰੱਖਾਂਗਾ ਅਤੇ ਕਈ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਾਂਗਾ।”
https://x.com/narendramodi/status/1865960111052570941
ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੁੱਖ ਕੈਂਪਸ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਮੁੱਖ ਕੈਂਪਸ 495 ਏਕੜ ਵਿੱਚ ਫੈਲਿਆ ਹੋਇਆ ਹੈ। ਇਸ ਤੋਂ ਇਲਾਵਾ ਇਸ ਵਿੱਚ 6 ਖੇਤਰੀ ਖੋਜ ਕੇਂਦਰ ਵੀ ਖੋਲ੍ਹੇ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/