Haryana: ਹਿਸਾਰ ‘ਚ ਦੋ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ
ਚਾਕੂ ਨਾਲ ਕੀਤੇ ਕਈ ਵਾਰ

ਹਰਿਆਣਾ, 10 ਜੁਲਾਈ (ਵਿਸ਼ਵ ਵਾਰਤਾ): ਹਿਸਾਰ (Haryana) ਵਿੱਚ ਗੁਰੂ ਪੂਰਨਿਮਾ ਮੌਕੇ ਇੱਕ ਪ੍ਰਿੰਸੀਪਲ ਦੀ ਹੱਤਿਆ ਕਰ ਦਿੱਤੀ ਗਈ। ਹਿਸਾਰ ਦੇ ਬਾਸ ਬਾਦਸ਼ਾਹਪੁਰ ਪਿੰਡ ਵਿੱਚ ਸਥਿਤ ਕਰਤਾਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀਰਵਾਰ ਨੂੰ ਵਾਪਰੀ ਇਸ ਸਨਸਨੀਖੇਜ਼ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਪ੍ਰਿੰਸੀਪਲ ਜਗਬੀਰ ਤੇ ਸਕੂਲ ਦੇ ਹੀ ਦੋ ਵਿਦਿਆਰਥੀਆਂ ਨੇ ਚਾਕੂਆਂ ਨਾਲ ਹਮਲਾ ਕਰ ਕੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਘਟਨਾ ਤੋਂ ਬਾਅਦ ਦੋਵੇਂ ਵਿਦਿਆਰਥੀ ਉੱਥੋਂ ਫਰਾਰ ਹੋ ਗਏ। ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਸਕੂਲ ਵਿੱਚ ਪ੍ਰੀਖਿਆ ਚੱਲ ਰਹੀ ਸੀ। ਭੀੜ-ਭੜੱਕੇ ਵਾਲੇ ਸਕੂਲ ਵਿੱਚ ਹੋਈ ਇਸ ਘਟਨਾ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਜ਼ਖਮੀ ਅਧਿਆਪਕ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ‘ਸੀਨ ਆਫ਼ ਕ੍ਰਾਈਮ’ ਟੀਮ ਵੀ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕੀਤੇ। ਪੁਲਿਸ ਨੂੰ ਵਾਰਦਾਤ ਵਿੱਚ ਵਰਤਿਆ ਗਿਆ ਚਾਕੂ ਵੀ ਮੌਕੇ ‘ਤੇ ਪਿਆ ਮਿਲਿਆ। ਦੋਵੇਂ ਦੋਸ਼ੀ ਵਿਦਿਆਰਥੀ ਨਾਬਾਲਗ ਹਨ ਅਤੇ ਉਨ੍ਹਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਵੱਲੋਂ ਸਕੂਲ ‘ਚ ਲੱਗੇ ਸੀਸੀਟੀਵੀ ਫੁਟੇਜ ਚੈੱਕ ਕੀਤੇ ਜਾ ਰਹੇ ਹਨ ਅਤੇ ਚਸ਼ਮਦੀਦਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























