Haryana ਰੋਡਵੇਜ ਤੇ ਪਿੱਕਅਪ ਵਿਚਾਲੇ ਜ਼ਬਰਦਸਤ ਟੱਕਰ ‘ਚ 4 ਸਿੱਖ ਸ਼ਰਧਾਲੂਆਂ ਦੀ ਦਰਦਨਾਕ ਮੌਤ
– ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਹਾਦਸੇ ‘ਤੇ ਜਤਾਇਆ ਦੁੱਖ
ਹਰਿਆਣਾ, 25 ਅਗਸਤ 2025 (ਵਿਸ਼ਵ ਵਾਰਤਾ): ਕੈਥਲ ਵਿੱਚ ਇਕ ਹਰਿਆਣਾ ਰੋਡਵੇਜ਼ ਦੀ ਬੱਸ ਦੀ ਇੱਕ ਪਿਕਅੱਪ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪਿਕਅਪ ਗੱਡੀ ਵਿੱਚ ਸਵਾਰ ਚਾਰ ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਹਾਦਸੇ ‘ਤੇ ਦੁੱਖ ਜਤਾਇਆ ਹੈ।ਉਨ੍ਹਾਂ ਕਿਹਾ ਕਿ “ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਰਸੀ ਸਮਾਗਮ ਲਈ ਜਾ ਰਹੇ ਸ਼ਰਧਾਲੂਆਂ ਦੀ ਬਸ ਦੁਰਘਟਨਾ ਹੋਣ ਦੀ ਦੁਖਦਾਈ ਖ਼ਬਰ ਮਿਲੀ। ਇਸ ਹਾਦਸੇ ਵਿੱਚ ਚਾਰ ਸ਼ਰਧਾਲੂਆਂ ਦੀ ਦੁਖਦਾਈ ਮੌਤ ਹੋ ਗਈ ਹੈ ਅਤੇ ਕਈ ਹੋਰ ਜਖਮੀ ਹੋਏ ਹਨ। ਮੈਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਨਾਲ ਹੀ ਜਖਮੀਆਂ ਦੀ ਜਲਦ ਸਿਹਤਯਾਬੀ ਲਈ ਗੁਰੂ ਸਾਹਿਬ ਅੱਗੇ ਅਰਦਾਸ ਕਰਦਾ ਹਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























