Haryana: ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਪਲਟੀ, ਦਰਜਨਾਂ ਯਾਤਰੀ ਜ਼ਖਮੀ!
– ਕਈਆਂ ਦੀ ਹਾਲਤ ਗੰਭੀਰ
ਹਰਿਆਣਾ , 11 ਮਈ 2026 (ਵਿਸ਼ਵ ਵਾਰਤਾ) : ਜੀਂਦ ਵਿੱਚ ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਕਰੀਬ 40 ਯਾਤਰੀ ਜ਼ਖਮੀ ਹੋ ਗਏ, ਜਦੋਂ ਕਿ ਬੱਸ ਡਰਾਈਵਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਯਾਨੀ ਕਿ ਸੋਮਵਾਰ ਨੂੰ ਦੁਪਹਿਰ ਡੇਢ ਵਜੇ ਦੇ ਕਰੀਬ ਵਾਪਰਿਆ। ਬੱਸ ਪੰਚਕੂਲਾ ਤੋਂ ਨਰਵਾਣਾ ਹੁੰਦੇ ਹੋਏ ਹਿਸਾਰ ਜਾ ਰਹੀ ਸੀ। ਹਰਿਅਲ ਚੌਕ ਦੇ ਕੋਲ ਅਚਾਨਕ ਇੱਕ ਸਕੂਟੀ ਸਵਾਰ ਸਾਹਮਣੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਡਰਾਈਵਰ ਨੇ ਤੇਜ਼ ਰਫ਼ਤਾਰ ਬੱਸ ਨੂੰ ਅਚਾਨਕ ਮੋੜ ਦਿੱਤਾ, ਜਿਸ ਕਾਰਨ ਉਹ ਬੱਸ ਤੋਂ ਕੰਟਰੋਲ ਗੁਆ ਬੈਠਾ। ਇਸ ਦੌਰਾਨ ਬੱਸ ਸੜਕ ਦੇ ਡਿਵਾਈਡਰ ‘ਤੇ ਚੜ੍ਹ ਗਈ ਅਤੇ ਕੋਲ ਸਥਿਤ ਹਰਿਅਲ ਰੈਸਟ ਹਾਊਸ ਦੀ ਕੰਧ ਤੋੜ ਕੇ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ ਦਫੜੀ ਮਚ ਗਈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਨਰਵਾਣਾ ਦੇ ਡੀਐਸਪੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਵਾਏ। ਸਥਾਨਕ ਲੋਕਾਂ ਅਤੇ ਪੁਲਿਸ ਕਰਮਚਾਰੀਆਂ ਨੇ ਮਿਲ ਕੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ। ਜ਼ਖਮੀਆਂ ਨੂੰ ਤੁਰੰਤ ਨਰਵਾਣਾ ਦੇ ਸਰਕਾਰੀ ਹਸਪਤਾਲ ਅਤੇ ਆਸ-ਪਾਸ ਦੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਜਿਥੇ ਕੁਝ ਯਾਤਰੀਆਂ ਮਾਮੂਲੀ ਜ਼ਖਮੀ ਦੱਸੇ ਜਾ ਰਹੇ ਹਨ, ਜਦੋਂ ਕਿ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















