Haryana : ਹਰਕੇਸ਼ ਸਿੰਘ ਮੋਹੜੀ ਬਣੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸਟੇਟ ਪ੍ਰਧਾਨ
– ਸੁਖਬੀਰ ਬਾਦਲ ਨੇ ਦਿੱਤੀ ਵਧਾਈ
ਚੰਡੀਗੜ੍ਹ, 9 ਅਪ੍ਰੈਲ (ਵਿਸ਼ਵ ਵਾਰਤਾ): ਹਰਕੇਸ਼ ਸਿੰਘ ਮੋਹੜੀ ਨੂੰ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸਟੇਟ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਹਰਕੇਸ਼ ਸਿੰਘ ਮੋਹੜੀ ਨੂੰ ਨਵੀ ਜਿੰਮੇਵਾਰੀ ਲਈ ਵਧਾਈ ਦਿੱਤੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਆਬਜ਼ਰਵਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਪਾਰਟੀ ਦੀ ਹਰਿਆਣਾ ਇਕਾਈ ਨਾਲ ਕੀਤੇ ਲੰਮੇ ਸਲਾਹ-ਮਸ਼ਵਰੇ ਤੋਂ ਬਾਅਦ ਹੀ ਇਨ੍ਹਾਂ ਨੂੰ ਇਹ ਜਿੰਮੇਵਾਰੀ ਸੌਪੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ “ਹਰਕੇਸ਼ ਸਿੰਘ ਮੋਹੜੀ ਪਾਰਟੀ ਦੇ ਇੱਕ ਮਿਹਨਤੀ ਅਤੇ ਸਮਰਪਿਤ ਸਿਪਾਹੀ ਹਨ। ਮੈਨੂੰ ਵਿਸ਼ਵਾਸ ਹੈ ਕਿ ਉਹ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਵਚਨਬੱਧਤਾ ਨਾਲ ਨਿਭਾਉਣਗੇ ਅਤੇ ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























