Haryana ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ
ਚੰਡੀਗੜ੍ਹ, 11ਦਸੰਬਰ(ਵਿਸ਼ਵ ਵਾਰਤਾ) ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕਮਿਸ਼ਨਰ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਚੋਣ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸ਼ਡਿਊਲ ਮੁਤਾਬਕ 18 ਦਸੰਬਰ ਨੂੰ ਚੋਣ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ 19 ਜਨਵਰੀ ਨੂੰ ਵੋਟਿੰਗ ਹੋਵੇਗੀ। ਵੋਟਿੰਗ ਸਵੇਰੇ 8.00 ਵਜੇ ਤੋਂ ਸ਼ਾਮ 5.00 ਵਜੇ ਤੱਕ ਹੋਵੇਗੀ। ਵੋਟਿੰਗ ਤੋਂ ਬਾਅਦ ਵੋਟਾਂ ਦੀ ਗਿਣਤੀ ਕਰਕੇ ਨਤੀਜਾ ਐਲਾਨਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/