Haryana ‘ਚ ਵੀ ਟੈਕਸ ਮੁਕਤ ਹੋਈ ‘ਦਿ ਸਾਬਰਮਤੀ ਰਿਪੋਰਟ’
– ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੈਬਨਿਟ ਨਾਲ ਦੇਖੀ ਫਿਲਮ
ਹਰਿਆਣਾ, 20 ਨਵੰਬਰ (ਵਿਸ਼ਵ ਵਾਰਤਾ) : ਹਰਿਆਣਾ (Haryana) ਸਰਕਾਰ ਨੇ ਗੁਜਰਾਤ ਦੇ ਗੋਧਰਾ ਕਾਂਡ ‘ਤੇ ਬਣੀ ਫਿਲਮ ‘ਦਿ ਸਾਬਰਮਤੀ ਰਿਪੋਰਟ’ ਨੂੰ ਟੈਕਸ ਮੁਕਤ ਕਰ ਦਿੱਤਾ ਹੈ। ਮੁੱਖ ਮੰਤਰੀ ਨਾਇਬ ਸੈਣੀ ਨੇ ਦੇਰ ਰਾਤ ਚੰਡੀਗੜ੍ਹ ਵਿੱਚ ਫਿਲਮ ਦੇਖਣ ਤੋਂ ਬਾਅਦ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਫਿਲਮ 27 ਫਰਵਰੀ 2002 ਨੂੰ ਗੋਧਰਾ ਵਿੱਚ ਵਾਪਰੇ ਸਾਬਰਮਤੀ ਐਕਸਪ੍ਰੈਸ ਰੇਲ ਹਾਦਸੇ ’ਤੇ ਆਧਾਰਿਤ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੇ ਮੰਤਰੀ ਮੰਡਲ ਨਾਲ ਮੰਗਲਵਾਰ ਸ਼ਾਮ ਚੰਡੀਗੜ੍ਹ ਆਈਟੀ ਪਾਰਕ ਦੇ ਡੀਟੀ ਮਾਲ ਵਿੱਚ ਆਪਣੇ ਮੰਤਰੀਆਂ ਸਮੇਤ ਫਿਲਮ ਦੇਖਣ ਪਹੁੰਚੇ ਸਨ। ਉਨ੍ਹਾਂ ਨਾਲ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ। ਇਸ ਦੌਰਾਨ ਫਿਲਮ ਦੀ ਨਿਰਦੇਸ਼ਕ ਏਕਤਾ ਕਪੂਰ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ‘ਦਿ ਸਾਬਰਮਤੀ ਰਿਪੋਰਟ’ ਨੂੰ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵੀ ਟੈਕਸ ਮੁਕਤ ਕਰ ਦਿੱਤਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/