Haryana : ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ
ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ ‘ਚ ਇੱਕ ਤਿੰਨ ਮੰਜ਼ਿਲਾ ਨਿਰਮਾਣ ਅਧੀਨ ਇਮਾਰਤ ਦਾ ਹਿੱਸਾ ਡਿੱਗ ਗਿਆ। ਹਾਦਸੇ ਦੌਰਾਨ ਇਮਾਰਤ ‘ਚ ਕੰਮ ਕਰ ਰਹੇ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਲੋਕਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਮਲਬੇ ‘ਚੋਂ 13 ਲੋਕਾਂ ਨੂੰ ਕੱਢ ਕੇ ਅੰਬਾਲਾ ਸਿਟੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਚਾਰ ਲੋਕਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਮਲਬਾ ਹਟਾਉਣ ਦਾ ਕੰਮ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਧੂਲਕੋਟ ਪਿੰਡ ‘ਚ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਲੈਂਟਰ ਪਾਇਆ ਜਾ ਰਿਹਾ ਸੀ। ਲੈਂਟਰ ਪਾਉਂਦੇ ਸਮੇਂ ਅਚਾਨਕ ਪੂਰੀ ਇਮਾਰਤ ਭਰਭਰਾ ਕੇ ਡਿੱਗ ਗਈ। ਹਾਦਸੇ ਦੇ ਸਮੇਂ ਮੌਕੇ ‘ਤੇ ਕਈ ਮਜ਼ਦੂਰ ਕੰਮ ਕਰ ਰਹੇ ਸਨ, ਜਿਨ੍ਹਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਹੁਣ ਤੱਕ ਹਾਦਸੇ ‘ਚ ਚਾਰ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ।
ਸ਼ਾਮ ਸਾਢੇ 7 ਵਜੇ ਡੀ.ਸੀ. ਸਚਿਨ ਗੁਪਤਾ ਅਤੇ ਐੱਸ.ਪੀ. ਅਜੀਤ ਸਿੰਘ ਸ਼ੇਖਾਵਤ ਵੀ ਘਟਨਾ ਸਥਾਨ ‘ਤੇ ਪਹੁੰਚੇ। ਐੱਸ.ਪੀ. ਅਜੀਤ ਸ਼ੇਖਾਵਤ ਨੇ ਦੱਸਿਆ ਕਿ ਅਜੇ ਰੈਸਕਿਊ ਆਪ੍ਰੇਸ਼ਨ ਚੱਲ ਰਿਹਾ ਹੈ। NDRF ਨੇ 2 ਤੋਂ 3 ਲੋਕਾਂ ਦੀ ਲੋਕੇਸ਼ਨ ਟ੍ਰੇਸ ਕਰ ਲਈ ਹੈ, ਉਨ੍ਹਾਂ ਨੂੰ ਵੀ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਲਕ ਦਾ ਵੀ ਪਤਾ ਲਗਾਇਆ ਜਾ ਰਹਾ ਹੈ। ਜੇਕਰ ਇੱਥੇ ਗੈਰ-ਕਾਨੂੰਨੀ ਨਿਰਮਾਣ ਹੋ ਰਿਹਾ ਸੀ, ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























