ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਦਾਇਰ ਪਟੀਸ਼ਨ ‘ਤੇ ਅੱਜ (23 ਨਵੰਬਰ) ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ।
ਜ਼ਿਕਰਯੋਗ ਹੈ ਕਿ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਪਿਛਲੀ ਸੁਣਵਾਈ (21 ਨਵੰਬਰ) ਦੌਰਾਨ ਵਿਜੀਲੈਂਸ ਵਿਭਾਗ ਨੇ ਆਪਣਾ ਜਵਾਬ ਦਾਖ਼ਲ ਕਰਦਿਆਂ ਅਰਜ਼ੀ ਵਿੱਚ ਕੁਝ ਜ਼ਰੂਰੀ ਜਾਣਕਾਰੀਆਂ ਦੀ ਘਾਟ ਦਾ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਲਈ ਤੈਅ ਕੀਤੀ ਗਈ ਸੀ। ਪਿਛਲੀ ਸੁਣਵਾਈ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਕਿਹਾ ਸੀ ਕਿ ਮਜੀਠੀਆ ਨੇ ਆਪਣੀ ਪ੍ਰਸਤਾਵਿਤ ਵਿਦੇਸ਼ ਯਾਤਰਾ ਬਾਰੇ ਪੂਰਾ ਵੇਰਵਾ ਨਹੀਂ ਦਿੱਤਾ ਹੈ।























