ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ
– ਕਈ ਗੰਭੀਰ ਜ਼ਖਮੀ
ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਪੰਜਾਬ ਵਿੱਚ ਅੱਜ ਦੁਪਹਿਰ ਤੋਂ ਬਾਅਦ ਅਚਾਨਕ ਮੌਸਮ ਬਦਲ ਗਿਆ। ਜਲੰਧਰ, ਅੰਮ੍ਰਿਤਸਰ, ਮੋਹਾਲੀ ਅਤੇ ਪਠਾਨਕੋਟ ਵਿੱਚ ਤੇਜ਼ ਧੂੜ ਭਰੀ ਹਨੇਰੀ ਚੱਲੀ। ਇਸ ਤੋਂ ਇਲਾਵਾ ਮਾਨਸਾ ਵਿੱਚ ਤੇਜ਼ ਬਾਰਸ਼ ਦੇ ਨਾਲ ਗੜ੍ਹੇ ਵੀ ਪਏ।
ਮਾਨਸਾ ਦੇ ਪਿੰਡ ਭੈਣੀਬਾਘਾ ਵਿੱਚ ਤੇਜ਼ ਬਾਰਸ਼ ਅਤੇ ਹਨੇਰੀ ਕਾਰਨ ਇੱਕ ਡੇਅਰੀ ਫਾਰਮ ਦਾ ਟੀਨ ਸ਼ੈੱਡ ਡਿੱਗ ਗਿਆ, ਜਿਸ ਕਾਰਨ ਦੋ ਮੱਝਾਂ ਦੀ ਮੌਤ ਹੋ ਗਈ, ਜਦਕਿ ਕਰੀਬ 15 ਮੱਝਾਂ ਜ਼ਖ਼ਮੀ ਹੋ ਗਈਆਂ। ਇਸ ਹਾਦਸੇ ਵਿੱਚ ਇੱਕ ਮਜ਼ਦੂਰ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕੀਤਾ ਹੈ। ਇਸ ਵਿੱਚ ਮਾਨਸਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਪਟਿਆਲਾ ਸ਼ਾਮਲ ਹਨ।ਇੱਥੇ ਹਵਾ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸ ਤੋਂ ਇਲਾਵਾ ਗਰਜ-ਚਮਕ ਦੇ ਨਾਲ ਮੀਂਹ ਪੈਣ ਅਤੇ ਅਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ ਭਲਕੇ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸੇ ਦੌਰਾਨ ਗਰਜ-ਚਮਕ ਦੇ ਨਾਲ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























