Hemkunt Sahib: 23 ਮਈ ਨੂੰ ਖੁੱਲ੍ਹਣਗੇ ਹੇਮਕੁੰਟ ਸਾਹਿਬ ਦੇ ਕਪਾਟ
ਉੱਤਰਾਖੰਡ, 19 ਮਾਰਚ 2026 (ਵਿਸ਼ਵ ਵਾਰਤਾ) – ਸਾਲ 2026 ‘ਚ ਇਸ ਵਾਰ ਹੇਮਕੁੰਟ ਸਾਹਿਬ ਦੀ ਯਾਤਰਾ ਮਈ ਦੇ ਚੌਥੇ ਹਫ਼ਤੇ ਸ਼ੁਰੂ ਹੋਵੇਗੀ। ਜਾਣੀ ਕਿ ਉਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਤਹਿਤ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ 23 ਮਈ ਨੂੰ ਖੁੋਲ੍ਹੇ ਜਾਣਗੇ। ਇਹ ਜਾਣਕਰੀ ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਵੱਲੋਂ ਦਿੱਤੀ ਗਈ।
ਇਸ ਬਾਰੇ ਉਨ੍ਹਾਂ ਨੇ ਦੱਸਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੰਗਤ ਦੀ ਸਹੂਲਤ ਲਈ ਅਤੇ ਯਾਤਰਾ ਦੀਆਂ ਤਿਆਰੀਆਂ ਬਾਰੇ ਚਰਚਾ ਲਈ ਸੂਬੇ ਦੇ ਮੁੱਖ ਸਕੱਤਰ ਆਨੰਦ ਵਰਧਨ ਨਾਲ ਮੁਲਾਕਾਤ ਕੀਤੀ ਗਈ। ਚਰਚਾ ਮਗਰੋਂ 23 ਮਈ ਨੂੰ ਗੁਰਦੁਆਰੇ ਦੇ ਦਰਵਾਜ਼ੇ ਖੋਲ੍ਹਣ ’ਤੇ ਸਹਿਮਤੀ ਬਣੀ ਹੈ। ਯਾਤਰਾ 20 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆ ਦੀ ਅਗਵਾਈ ਹੇਠ ਪਹਿਲੇ ਜਥੇ ਦੇ ਰੂਪ ਵਿਚ ਰਵਾਨਾ ਹੋਵੇਗੀ।
ਜ਼ਿਕਰਯੋਗ ਹੈ ਕਿ ਟਰੱਸਟ, ਸਰਕਾਰ ਨਾਲ ਤਾਲ ਮੇਲ ਕਰ ਕੇ ਯਾਤਰਾ ਦਾ ਪ੍ਰਬੰਧ ਕਰਦਾ ਹੈ। ਇਸ ਵਾਰ ਸਾਲਾਨਾ ਯਾਤਰਾ ਜਲਦੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਕਿਉਂਕਿ ਇਸ ਵਾਰ ਪਿਛਲੇ ਸਾਲਾਂ ਨਾਲੋਂ ਘੱਟ ਬਰਫ਼ਬਾਰੀ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























