High Alert In UP : ਦਿੱਲੀ ਧਮਾਕੇ ਤੋਂ ਬਾਅਦ ਅਯੁੱਧਿਆ ਸਮੇਤ ਉੱਤਰ ਪ੍ਰਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਹਾਈ ਅਲਰਟ ਜਾਰੀ

ਚੰਡੀਗੜ੍ਹ, 10ਨਵੰਬਰ(ਵਿਸ਼ਵ ਵਾਰਤਾ) High Alert In UP : ਸੋਮਵਾਰ ਸ਼ਾਮ ਨੂੰ ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਹੋਏ ਸ਼ਕਤੀਸ਼ਾਲੀ ਕਾਰ ਬੰਬ ਧਮਾਕੇ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਯੋਗੀ ਨੇ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਫੀਲਡ ਵਿੱਚ ਜਾਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਅਯੁੱਧਿਆ, ਕਾਸ਼ੀ ਅਤੇ ਮਥੁਰਾ ਵਰਗੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਮੰਦਰਾਂ, ਬਾਜ਼ਾਰਾਂ, ਰੇਲਵੇ ਸਟੇਸ਼ਨਾਂ ਅਤੇ ਜਨਤਕ ਥਾਵਾਂ ਵਰਗੇ ਸੰਵੇਦਨਸ਼ੀਲ ਸਥਾਨਾਂ ‘ਤੇ ਗਸ਼ਤ ਵਧਾ ਦਿੱਤੀ ਗਈ ਹੈ।

ਦਿੱਲੀ ਘਟਨਾ ਤੋਂ ਬਾਅਦ ਪੂਰਾ ਰਾਜ ਹਾਈ ਅਲਰਟ ‘ਤੇ ਹੈ। ਸਾਰੇ ਮਹੱਤਵਪੂਰਨ ਸਥਾਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਗੌਰਤਲਬ ਹੈ ਕਿ ਦਿੱਲੀ ‘ਚ ਲਾਲ ਕਿਲ੍ਹੇ ਨੇੜੇ ਇੱਕ ਸ਼ਾਮ 6:55 ਵਜੇ ਦੇ ਕਰੀਬ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੀ ਪਾਰਕਿੰਗ ਵਿੱਚ ਖੜੀ ਇੱਕ ਈਕੋ ਕਾਰ ਵਿੱਚ ਜ਼ੋਰਦਾਰ ਧਮਾਕਾ ਹੋਇਆ।

ਇਸ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਧਮਾਕੇ ਦਾ ਕਾਰਨ ਸਪੱਸ਼ਟ ਨਹੀਂ ਹੈ। ਇਸ ਘਟਨਾ ਤੋ ਬਾਅਦ ਦਿੱਲੀ, ਮੁੰਬਈ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























