ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਚ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ, 22 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ DA ਨਾਲ ਜੁੜੇ ਮਾਮਲੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮੁੜ ਸੁਣਵਾਈ ਹੋਈ ਹੈ। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA (ਮਹਿੰਗਾਈ ਭੱਤਾ) ਮਾਮਲੇ ਵਿੱਚ ਸਿੰਗਲ ਬੈਂਚ ਦੇ ਫੈਸਲੇ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ‘ਤੇ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਗੌਰਤਲਬ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਇਸ ਮਾਮਲੇ ਦੀ ਹਾਈ ਕੋਰਟ ਵਿੱਚ ਲਗਾਤਾਰ ਸੁਣਵਾਈ ਚੱਲ ਰਹੀ ਸੀ। ਸਾਰੇ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਆਪਣਾ ਫੈਸਲਾ ਰਿਜ਼ਰਵ (ਸੁਰੱਖਿਅਤ) ਰੱਖ ਲਿਆ ਹੈ।























