• Latest
  • Trending
Punjab ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

Punjab ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 seconds ago
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

7 minutes ago
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

20 minutes ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

25 minutes ago
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

32 minutes ago
Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

10 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

11 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

14 hours ago
Hindi News
English News
Friday, October 2, 2026
No Result
View All Result
24 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ ਨੂੰ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ

December 25, 2024
in ਖਬਰਾਂ, ਪੰਜਾਬ

ਚੰਡੀਗੜ੍ਹ, 25 ਦਸੰਬਰ (ਵਿਸ਼ਵ ਵਾਰਤਾ):- ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ Punjab ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ 7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ, ਜੋ ਕਿ ਪੰਜਾਬ ਦੇ ਵਿਆਪਕ ਖੇਤੀਬਾੜੀ ਮਾਰਕੀਟਿੰਗ ਬੁਨਿਆਦੀ ਢਾਂਚੇ ਨੂੰ ਬਣਾਈ ਰੱਖਣ ਲਈ ਮਹੱਤਵਪੂਰਨ ਹਨ, ਨੂੰ ਤੁਰੰਤ ਜਾਰੀ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਵਫ਼ਦ ਨੇ ਆਰ.ਡੀ.ਐਫ ਅਤੇ ਐਮ.ਡੀ.ਐਫ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਾਰਨ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ ‘ਤੇ ਜ਼ੋਰ ਦਿੰਦਿਆਂ ਇਸ ਮੀਟਿੰਗ ਵਿੱਚ ਉਸਾਰੂ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਬੋਰਡ, ਮੰਡੀਆਂ, ਮੰਡੀਆਂ ਨੂੰ ਜੋੜਨ ਵਾਲੀਆਂ ਸੜਕਾਂ ਅਤੇ ਖੇਤੀਬਾੜੀ ਮੰਡੀਕਰਨ ਨਾਲ ਸਬੰਧਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਇਹਨਾਂ ਫੰਡਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਲਈ ਰਾਜ ਸਰਕਾਰ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜੋ ਕਿ ਇੱਕ ਵਿਕੇਂਦਰੀਕ੍ਰਿਤ ਖਰੀਦ (ਡੀ.ਸੀ.ਪੀ) ਰਾਜ ਹੈ, ਦੇ ਮਾਮਲੇ ਵਿੱਚ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਤੁਲਨਾ ਹੋਰ ਗੈਰ-ਡੀਸੀਪੀ ਰਾਜਾਂ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੰਡੀ ਬੁਨਿਆਦੀ ਢਾਂਚਾ ਦਹਾਕਿਆਂ ਦੌਰਾਨ ਵਿਕਸਤ ਹੋਇਆ ਹੈ ਅਤੇ ਖਰੀਦ ਪ੍ਰਕਿਰਿਆਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਇਸ ਦੇ ਵਿਸ਼ਾਲ ਅਤੇ ਲੰਬੇ ਸਮੇਂ ਲਈ ਪਰਖੇ ਜਾ ਚੁੱਕੇ ਬੁਨਿਆਦੀ ਢਾਂਚੇ, ਜੋ ਕਿਸੇ ਹੋਰ ਰਾਜ ਕੋਲ ਨਹੀਂ ਹੈ, ਦੇ ਕਾਰਨ ਇੱਕ ਵਧੇਰੇ ਆਰ.ਡੀ.ਐਫ/ਐਮ.ਡੀ.ਐਫ ਚਾਰਜ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਹ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਬਦੌਲਤ ਹੈ ਕਿ ਪੰਜਾਬ ਆਪਣੇ ਦੂਰ-ਦੁਰਾਡੇ ਦੇ ਪਿੰਡਾਂ ਨੂੰ ਮੰਡੀਆਂ ਨਾਲ ਜੋੜਨ ਵਾਲੀਆਂ ਸੜਕਾਂ ਦਾ ਇੱਕ ਵਿਸ਼ਾਲ ਨੈੱਟਵਰਕ ਵਿਕਸਿਤ ਕਰਨ ਵਿੱਚ ਕਾਮਯਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਹੁਣ ਰੱਖ-ਰਖਾਅ ਅਤੇ ਰੀਕਾਰਪੇਟਿੰਗ ਦੀ ਮੰਗ ਕਰਦੀਆਂ ਹਨ, ਜੋ ਕਿ ਲੋੜੀਂਦੇ ਆਰ.ਡੀ.ਐਫ/ਐਮ.ਡੀ.ਐਫ ਫੰਡਾਂ ਤੋਂ ਬਿਨਾਂ ਸੰਭਵ ਨਹੀਂ ਹੋਵੇਗਾ।

ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫੰਡ ਜਾਰੀ ਕਰਨ ‘ਚ ਹੋਰ ਦੇਰੀ ਸੂਬੇ ਦੀ ਆਪਣੇ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੀ ਸਮਰੱਥਾ ਨੂੰ ਗੰਭੀਰਤਾ ਨਾਲ ਸੀਮਤ ਕਰਨ ਦੇ ਨਾਲ-ਨਾਲ ਅਤੇ ਫਸਲਾਂ ਦੀ ਖਰੀਦ ਪ੍ਰਕ੍ਰਿਆ ਵਿੱਚ ਔਕੜਾਂ ਖੜ੍ਹੀਆਂ ਕਰੇਗੀ ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕਦੇ ਨਹੀਂ ਚਾਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰੰਤਰ ਵਿਕਾਸ ਅਤੇ ਰੱਖ-ਰਖਾਅ ਲਈ ਅਤਿ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ ਅਤੇ ਐਮ.ਡੀ.ਐਫ ਦੀਆਂ ਅਦਾਇਗੀਆਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ।

Tags: BREAKING NEWSLatest Delhi newsLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
October 2, 2026
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

by Ranjit Singh
October 2, 2026
0

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ - ਅੱਜ ਤੋਂ 31 ਅਕਤੂਬਰ ਤੱਕ ਦੇਸ਼ ਭਰ ਵਿੱਚ ਚੱਲੇਗਾ 30 ਦਿਨਾਂ...

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

by Ranjit Singh
October 2, 2026
0

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ - ਜੰਤਰ-ਮੰਤਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

Most Popular

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

by Navjot
1 week ago
0

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ ਜੋਹਾਨਸਬਰਗ, 23 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਪੁਲਿਸ ਨੇ ਬੁੱਧਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 