Himachal car Accident : 200 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ
– ਤਿੰਨ ਨੌਜਵਾਨਾਂ ਦੀ ਮੌਤ
ਹਿਮਾਚਲ ਪ੍ਰਦੇਸ਼, 30 ਅਕਤੂਬਰ 2025 (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਚੁਰਾਹ ਵਿੱਚ ਵਾਪਰੇ ਇਕ ਦਰਦਨਾਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਤੀਸਾ ਲਿਜਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਬਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਲੋਕ ਇੱਕ ਵਿਆਹ ਸਮਾਰੋਹ ਤੋਂ ਵਾਪਸ ਆ ਰਹੇ ਸਨ ਇਸ ਦੌਰਾਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ 200 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਮ੍ਰਿਤਕਾਂ ਦੀ ਪਛਾਣ ਰਾਜੇਂਦਰ ਕੁਮਾਰ, ਪੰਮੀ ਕੁਮਾਰ ਅਤੇ ਸਚਿਨ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 20, 24 ਅਤੇ 26 ਸਾਲ ਦੱਸੀ ਜਾ ਰਹੀ ਹੈ। ਰਾਜਿੰਦਰ ਕੁਮਾਰ ਗੱਡੀ ਚਲਾ ਰਿਹਾ ਸੀ। ਇਹ ਹਾਦਸਾ ਸ਼ਾਮ 6 ਵਜੇ ਦੇ ਕਰੀਬ ਦੇਵੀ ਕੋਠੀ-ਟੇਪਾ ਸੜਕ ‘ਤੇ ਹੋਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸਥਾਨਕ ਲੋਕ ਮੌਕੇ ‘ਤੇ ਪਹੰਚੇ। ਐਸਐਚਓ ਨੇ ਦੱਸਿਆ ਕਿ ਅੱਜ ਤੀਸਾ ਵਿੱਚ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ, ਜਿਸ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























