Himachal : ਭਿਆਨਕ ਹਾਦਸਾ ; ਪੰਜਾਬ ਦੇ ਸ਼ਰਧਾਲੂਆਂ ਦੀ ਪਿਕਅਪ ਜੀਪ ਡੂੰਘੀ ਖੱਡ ‘ਚ ਡਿੱਗੀ – 4 ਦੀ ਮੌਤ ; 20 ਤੋਂ ਵੱਧ ਜਖ਼ਮੀ

ਚੰਡੀਗੜ੍ਹ, 15ਅਗਸਤ(ਵਿਸਵ ਵਾਰਤਾ)Himachal : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਤੋਂ ਇਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਅੱਜ ਸਵੇਰੇ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜਾਬ ਦੇ 4 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 23 ਯਾਤਰੀ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਤਾ ਲੱਗਾ ਹੈ ਕਿ 13 ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 10 ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਇਲਾਜ ਚੱਲ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੋਗਾ ਤੋਂ 27 ਸ਼ਰਧਾਲੂ ਕਾਂਗੜਾ ਦੇ ਚਾਮੁੰਡਾ ਮੰਦਰ ਦੇ ਦਰਸ਼ਨ ਕਰਨ ਜਾ ਰਹੇ ਸਨ। ਅੱਜ ਸਵੇਰੇ ਲਗਭਗ 7.30 ਵਜੇ, ਪਿਕਅੱਪ ਜਾਦਰੰਗਲ ਨੇੜੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਇਸ ਦੌਰਾਨ ਇੱਕ ਮਹਿਲਾ ਸ਼ਰਧਾਲੂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ 3 ਹੋਰਾਂ ਦੀ ਟਾਂਡਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਇਹ ਹਾਦਸਾ ਚਾਮੁੰਡਾ-ਧਰਮਸ਼ਾਲਾ ਸੜਕ ‘ਤੇ ਵਾਪਰਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























