HMPV ਵਾਇਰਸ ਨੂੰ ਲੈ ਕੇ ਪੰਜਾਬ ‘ਚ ਦਿਸ਼ਾ ਨਿਰਦੇਸ਼ ਜਾਰੀ
ਸਿਹਤ ਵਿਭਾਗ ਚੌਕਸ
ਬੱਚਿਆਂ ਅਤੇ ਬਜ਼ੁਰਗਾਂ ਲਈ ਹੁਕਮ ਹੋਏ ਜਾਰੀ
ਚੰਡੀਗੜ੍ਹ : ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਕਿਹਾ- ਸੂਬਾ ਸਰਕਾਰ ਕੇਂਦਰ ਦੇ ਸੰਪਰਕ ਵਿੱਚ ਹੈ ਅਤੇ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ। ਪੰਜਾਬ ਵਿੱਚ ਅਜੇ ਤੱਕ ਇਸ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/