ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ
ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ ਵਾਰਤਾ) : ਜਲੰਧਰ ਦੇ ਬਰਲਟਨ ਪਾਰਕ ਸਥਿਤ ਸੁਰਜੀਤ ਹਾਕੀ ਸਟੇਡੀਅਮ ਅੰਤਰਰਾਸ਼ਟਰੀ ਹਾਕੀ ਦੇ ਮਹਾਕੁੰਭ ਦੀ ਮੇਜ਼ਬਾਨੀ ਲਈ ਤਿਆਰ ਹੈ। ਇੱਥੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਮੁਕਾਬਲੇ ਭਲਕੇ ਯਾਨੀ ਕਿ 27 ਅਕਤੂਬਰ ਤੋਂ ਸ਼ੁਰੂ ਹੋਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੰਗਲਵਾਰ ਸ਼ਾਮ 5 ਵਜੇ ਨਵ-ਨਿਰਮਾਣਿਤ ਵਿਸ਼ਵ ਪੱਧਰੀ ਸਟੇਡੀਅਮ ਦਾ ਉਦਘਾਟਨ ਕਰਨਗੇ। ਪੰਜਾਬ ਵਿੱਚ ਪਹਿਲੀ ਵਾਰ ਇਸ ਪੱਧਰ ਦੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੇ ਆਯੋਜਨ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਹੈ।
ਹਾਕੀ ਦੇ ਇਸ ਮਹਾਕੁੰਭ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਪੰਜਾਬ ਨੇ ਹਮੇਸ਼ਾ ਦੁਨੀਆ ਨੂੰ ਹਾਕੀ ਦੇ ਚੈਂਪੀਅਨ ਖਿਡਾਰੀ ਦਿੱਤੇ ਹਨ ਅਤੇ ਹੁਣ ਮੌਕਾ ਹੈ ਦੇਸ਼ ਨੂੰ ਹਾਕੀ ਦਾ ਚੈਂਪੀਅਨ ਬਣਾਉਣ ਦਾ। ਜਲੰਧਰ ਅਤੇ ਮੋਹਾਲੀ ਵਿਖੇ 27 ਅਕਤੂਬਰ ਤੋਂ ‘9ਵੀਂ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026’ ਦਾ ਸ਼ਾਨਦਾਰ ਆਗਾਜ਼ ਹੋਣ ਜਾ ਰਿਹਾ ਹੈ, ਜੋ 5 ਨਵੰਬਰ ਤੱਕ ਚੱਲੇਗੀ। ਆਓ, ਖੇਡ ਸਟੇਡੀਅਮ ਵਿਚ ਪਹੁੰਚ ਕੇ ਆਪਣੇ ਖਿਡਾਰੀਆਂ ਦਾ ਹੌਸਲਾ ਹੋਰ ਵਧਾਈਏ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























