ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਨੂੰ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ; ਸਰਕਾਰੀ ਦਫ਼ਤਰ, ਬੋਰਡ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ) ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਮੰਗਲਵਾਰ, 27 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।
ਪੰਜਾਬ ਦੇ ਅਮਲਾ ਵਿਭਾਗ ਨੇ ਇਸ ਸਬੰਧੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ, ਇਹ ਛੁੱਟੀ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ‘ਤੇ ਲਾਗੂ ਹੋਵੇਗੀ।
























