Holiday update :18 ਅਗਸਤ ਨੂੰ ਛੁੱਟੀ ਦਾ ਐਲਾਨ; ਬੰਦ ਰਹਿਣਗੇ ਵਿੱਦਿਅਕ ਅਦਾਰੇ
ਚੰਡੀਗੜ੍ਹ, 15 ਅਗਸਤ 2025 (ਵਿਸ਼ਵ ਵਾਰਤਾ): ਸਕੂਲੀ ਵਿਦਿਆਰਥੀਆਂ ਲਈ ਬਹੁਤ ਹੀ ਅਹਿਮ ਖਬਰ ਹੈ। ਚੰਡੀਗੜ੍ਹ ‘ਚ 18 ਅਗਸਤ ਨੂੰ ਛੁੱਟੀ ਦਾ ਐਲਾਨ (Holiday update) ਕੀਤਾ ਗਿਆ ਹੈ। ਪੰਜਾਬ ਦੇ ਗਵਰਨਰ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ। 18 ਅਗਸਤ (ਸੋਮਵਾਰ ਨੂੰ) ਚੰਡੀਗੜ੍ਹ ਦੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।

ਦੱਸ ਦਈਏ ਕਿ ਗੁਲਾਬ ਚੰਦ ਕਟਾਰੀਆ ਨੇ ਅੱਜ ਅਜਾਦੀ ਦਿਵਸ ਮੌਕੇ ਚੰਡੀਗੜ੍ਹ ਦੇ ਸੈਕਟਰ 17 ਦੇ ਪਰੇਡ ਗਰਾਊਂਡ ਵਿਖੇ ਤਿਰੰਗਾ ਲਹਿਰਾਇਆ। ਆਜ਼ਾਦੀ ਦਿਵਸ ਦੇ ਮੌਕੇ ‘ਤੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਇਸ ਸਮਾਗਮ ‘ਚ ਹਿੱਸਾ ਲਿਆ ਅਤੇ ਪ੍ਰੋਗਰਾਮ ਪੇਸ਼ ਕੀਤੇ।

ਟ੍ਰੈਫਿਕ ਪੁਲਿਸ ਨੇ ਸੈਕਟਰ 17 ਦੇ ਪਰੇਡ ਗਰਾਊਂਡ ਵਿਖੇ ਸੁਤੰਤਰਤਾ ਦਿਵਸ ਪ੍ਰੋਗਰਾਮ ਦੇ ਮੱਦੇਨਜ਼ਰ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ। ਅੱਜ ਸਵੇਰੇ 6:30 ਵਜੇ ਤੋਂ ਸਮਾਰੋਹ ਦੇ ਖਤਮ ਹੋਣ ਤੱਕ ਪਰੇਡ ਗਰਾਊਂਡ ਦੇ ਆਲੇ-ਦੁਆਲੇ ਕਈ ਸੜਕਾਂ ‘ਤੇ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ ਅਤੇ ਕਈ ਰੂਟਾਂ ਨੂੰ ਡਾਇਵਰਟ ਕਰ ਦਿਤਾ ਗਿਆ। ਚੰਡੀਗੜ੍ਹ ਵਿੱਚ ਆਜ਼ਾਦੀ ਦਿਵਸ (15 ਅਗਸਤ) ਨੂੰ ਸ਼ਾਮ 5 ਵਜੇ ਤੱਕ ‘ਡਰਾਈ ਡੇ’ ਐਲਾਨਿਆ ਗਿਆ ਹੈ। ਇਸ ਤਹਿਤ ਸ਼ਹਿਰ ਦੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ, ਬਾਰ, ਥੋਕ ਗੋਦਾਮ ਅਤੇ ਹੋਰ ਆਬਕਾਰੀ ਨਾਲ ਸਬੰਧਤ ਦੁਕਾਨਾਂ/ਵਿਕਰੀ ਕੇਂਦਰ ਬੰਦ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























