ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ
ਨਵੀ ਦਿੱਲੀ, 19 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਦੁਸਹਿਰੇ ਦੇ ਦਿਨ ਪੰਜਾਬ ਦੌਰੇ ‘ਤੇ ਹਨ। ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਦੇ ਦਰੇਸੀ ਦੁਸਹਿਰਾ ਗਰਾਊਂਡ ਵਿੱਚ ਪਹੁੰਚਣਗੇ ਅਤੇ ਰਾਵਣ ਦਹਿਨ ਕਰਨਗੇ। ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਅਮਿਤ ਸ਼ਾਹ ਦੇ ਆਉਣ ਦੀ ਸੂਚਨਾ ਤੋਂ ਬਾਅਦ ਪੁਲਿਸ ਨੇ ਦੁਸਹਿਰਾ ਗਰਾਊਂਡ ਵਿੱਚ ਸੁਰੱਖਿਆ ਦੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਏਡੀਜੀਪੀ (ਐਡੀਸ਼ਨਲ ਸੀ.ਪੀ.) ਰੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਸੂਚਨਾ ਮਿਲੀ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਸ਼ਾਮ ਨੂੰ ਦਰੇਸੀ ਦੁਸਹਿਰਾ ਗਰਾਊਂਡ ਵਿੱਚ ਰਾਵਣ ਦਹਿਨ ਲਈ ਆ ਰਹੇ ਹਨ। ਉਸ ਤੋਂ ਬਾਅਦ ਅਸੀਂ ਨਿਰੀਖਣ ਸ਼ੁਰੂ ਕਰ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਤੇਜ਼ ਕਰਨ ਦੇ ਨਾਲ-ਨਾਲ ਸ਼ਾਹ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਵੀ ਮੁਲਾਕਾਤ ਜਾਣਗੇ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਾਹ ਦੇ ਇਸ ਦੌਰੇ ਨੂੰ ਪੰਜਾਬ ਵਿੱਚ ਨਸ਼ੇ ਦੇ ਮੁੱਦੇ ‘ਤੇ ਭਾਜਪਾ ਦੀ ਰਣਨੀਤੀ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਸ਼ਾਹ 12 ਵਜੇ ਮਾਨਸਾ, ਸਵਾ 1 ਵਜੇ ਸੰਗਰੂਰ ਅਤੇ ਸਵਾ 3 ਵਜੇ ਗੁਰਦਾਸਪੁਰ ਜਾਣਗੇ। ਇਸ ਤੋਂ ਬਾਅਦ ਉਹ ਲੁਧਿਆਣਾ ਦੇ ਦਰੇਸੀ ਦੁਸਹਿਰਾ ਗਰਾਊਂਡ ਵਿੱਚ ਪਹੁੰਚਣਗੇ ਅਤੇ ਰਾਵਣ ਦਹਿਨ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























