• Latest
  • Trending
ਵਿੱਸਰੇ ਹੋਏ ANZAC ਫੌਜੀਆਂ ਦਾ ਸਨਮਾਨ : ਸਿੱਖ ਤੇ Punjab ਰੈਜੀਮੈਂਟ ਵੱਲੋਂ ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਨੂੰ ਸਿਜਦਾ ਕਰਨ ਲਈ ਮਨੂ ਸਿੰਘ ਦੇ ਉਚੇਚੇ ਯਤਨ

ਵਿੱਸਰੇ ਹੋਏ ANZAC ਫੌਜੀਆਂ ਦਾ ਸਨਮਾਨ : ਸਿੱਖ ਤੇ Punjab ਰੈਜੀਮੈਂਟ ਵੱਲੋਂ ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਨੂੰ ਸਿਜਦਾ ਕਰਨ ਲਈ ਮਨੂ ਸਿੰਘ ਦੇ ਉਚੇਚੇ ਯਤਨ

2 years ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

6 minutes ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

31 minutes ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

2 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

2 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

3 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

4 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

4 hours ago
Hindi News
English News
Monday, November 16, 2026
No Result
View All Result
24 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਸਰੇ ਹੋਏ ANZAC ਫੌਜੀਆਂ ਦਾ ਸਨਮਾਨ : ਸਿੱਖ ਤੇ Punjab ਰੈਜੀਮੈਂਟ ਵੱਲੋਂ ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਨੂੰ ਸਿਜਦਾ ਕਰਨ ਲਈ ਮਨੂ ਸਿੰਘ ਦੇ ਉਚੇਚੇ ਯਤਨ

ਸਿੱਖ ਤੇ Punjab ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼

May 8, 2025
in ਖਬਰਾਂ, ਪੰਜਾਬ
ਵਿੱਸਰੇ ਹੋਏ ANZAC ਫੌਜੀਆਂ ਦਾ ਸਨਮਾਨ : ਸਿੱਖ ਤੇ Punjab ਰੈਜੀਮੈਂਟ ਵੱਲੋਂ ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਨੂੰ ਸਿਜਦਾ ਕਰਨ ਲਈ ਮਨੂ ਸਿੰਘ ਦੇ ਉਚੇਚੇ ਯਤਨ

Oplus_16908288

ਵਿੱਸਰੇ ਹੋਏ ANZAC ਫੌਜੀਆਂ ਦਾ ਸਨਮਾਨ : ਸਿੱਖ ਤੇ Punjab ਰੈਜੀਮੈਂਟ ਵੱਲੋਂ ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਨੂੰ ਸਿਜਦਾ ਕਰਨ ਲਈ ਮਨੂ ਸਿੰਘ ਦੇ ਉਚੇਚੇ ਯਤਨ

ਸਿੱਖ ਤੇ Punjab ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼

ਚੰਡੀਗੜ੍ਹ, 8 ਮਈ, 2025 (ਵਿਸ਼ਵ ਵਾਰਤਾ):- ਬਹਾਦਰੀ ਅਤੇ ਸਾਂਝੇ ਇਤਿਹਾਸ ਦੀ ਬੀਰ-ਗਾਥਾ ਨੂੰ ਭਾਵੁਕ ਸ਼ਰਧਾਂਜਲੀ ਦੇ ਯਤਨਾਂ ਵਜੋਂ ਉਤਸ਼ਾਹੀ ਨੌਜਵਾਨ ਨੇਤਾ ਅਤੇ ਭਾਈਚਾਰਕ ਦੂਤ ਵਜੋਂ ਵਿਚਰਦੇ ਮਨਪ੍ਰੀਤ ਸਿੰਘ ਉਰਫ਼ ਮਨੂ ਸਿੰਘ ਵੱਲੋਂ ਪਹਿਲੇ ਵਿਸ਼ਵ ਯੁੱਧ ਵਿੱਚ ਏ.ਐਨ.ਜੈਡ.ਏ.ਸੀ. (ਆਸਟਰੇਲੀਅਨ ਅਤੇ ਨਿਊਜੀਲੈਂਡ ਫੌਜੀ ਬਲ) ਫੌਜਾਂ ਦਾ ਸਾਥ ਦੇ ਕੇ ਲੜਨ ਵਾਲੇ ਸਿੱਖ ਅਤੇ Punjab ਰੈਜੀਮੈਂਟ ਦੇ ਜਵਾਨਾਂ ਦੇ ਬਹਾਦਰੀ ਨਾਲ ਭਰੇ ਯੋਗਦਾਨ ਨੂੰ ਮਾਨਤਾ ਦਿਵਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।
ਮਨੂੰ ਸਿੰਘ ਦਾ ਮਿਸ਼ਨ ਇਹ ਯਕੀਨੀ ਬਣਾਉਣਾ ਹੈ ਕਿ ਪਹਿਲੇ ਵਿਸ਼ਵ ਯੁੱਧ ਦੇ ਬਿਰਤਾਂਤ ਵਿੱਚ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਰਹੇ ਸਿੱਖ ਅਤੇ ਪੰਜਾਬ ਰੈਜੀਮੈਂਟ ਦੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਆਸਟ੍ਰੇਲੀਆ ਦੀ ਸਮੂਹਿਕ ਯਾਦ ਵਿੱਚ ਪੂਰਨ ਮਾਣ-ਸਨਮਾਨ ਨਾਲ ਢੁਕਵਾਂ ਸਥਾਨ ਮਿਲੇ। ਆਸਟ੍ਰੇਲੀਆ ਤੋਂ ਵਾਪਸ ਆਉਣ ਤੋਂ ਬਾਅਦ ਮਨਪ੍ਰੀਤ ਸਿੰਘ ਇਨ੍ਹਾਂ ਜਵਾਨਾਂ ਦੇ ਯੋਗਦਾਨ ਨੂੰ ਸਦੀਵੀਂ ਯਾਦ ਰੱਖਣ ਲਈ ਪੰਜਾਬ ਵਿੱਚ ਢੁਕਵੀਂ ਯਾਦਗਾਰ ਬਣਾ ਕੇ ਸਿਜਦਾ ਕਰਨਾ ਚਾਹੁੰਦਾ ਹੈ ਤਾਂ ਜੋ ਉਨ੍ਹਾਂ ਦੇ ਬਹਾਦਰੀ ਦੇ ਕਿੱਸਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸਰੋਤ ਬਣਾਇਆ ਜਾ ਸਕੇ।
ਏ.ਐਨ.ਜੈਡ.ਏ.ਸੀ. ਦੀ ਬੀਰ-ਗਾਥਾ ਆਸਟ੍ਰੇਲੀਆ ਦੀ ਪਛਾਣ ਦਾ ਮੁੱਖ ਅਧਾਰ ਹੈ ਅਤੇ ਮਨੂ ਸਿੰਘ ਇਨ੍ਹਾਂ ਬਲਾਂ ਦੇ ਅੱਖੋਂ ਪਰੋਖੇ ਰਹੇ ਸੈਨਿਕਾਂ ਖਾਸ ਕਰਕੇ ਸਿੱਖ ਸੈਨਿਕਾਂ, ਜੋ ਗੈਲੀਪੋਲੀ ਵਿਖੇ ਆਸਟ੍ਰੇਲੀਆਈ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਸਨ, ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿਵਾਉਣ ਲਈ ਦ੍ਰਿੜ ਹੈ। ਦੱਸਣਯੋਗ ਹੈ ਕਿ ਪਹਿਲੇ ਵਿਸ਼ਵ ਯੁੱਧ ਵਿੱਚ 4 ਜੂਨ, 1915 ਦੇ ਦਿਨ ਬਹਾਦਰੀ ਨਾਲ ਲੜਦਿਆਂ 14ਵੀਂ ਸਿੱਖ ਰੈਜੀਮੈਂਟ ਦੇ 379 ਜਵਾਨ ਸ਼ਹੀਦ ਹੋ ਗਏ ਸਨ ਅਤੇ ਉਨ੍ਹਾਂ ਵੱਲੋਂ ਦਿਖਾਈ ਗਈ ਬੇਮਿਸਾਲ ਬਹਾਦਰੀ ਐਨਜੈਕ (ਏ.ਐਨ.ਜੈਡ.ਏ.ਸੀ.) ਦੀ ਅਸਲ ਭਾਵਨਾ ਦਾ ਪ੍ਰਤੀਕ ਹੈ।
ਐਨਜੈਕ ਦੀ ਬਹਾਦਰੀ ਅਤੇ ਕੁਰਬਾਨੀਆਂ ਦੇ ਕਿੱਸਿਆਂ ਨਾਲ ਲਬਰੇਜ਼ ਇਸ ਸਾਂਝੇ ਇਤਿਹਾਸ ਦੀ ਵਧਦੀ ਮਾਨਤਾ ਇਸ ਸਾਲ ਨਵੀਂ ਦਿੱਲੀ ਵਿੱਚ ‘ਐਨਜੈਕ ਦਿਵਸ’ ਸਮਾਰੋਹਾਂ ਵਿੱਚ ਸਪੱਸ਼ਟ ਦੇਖੀ ਜਾ ਸਕਦੀ ਸੀ, ਜਿੱਥੇ ਆਸਟ੍ਰੇਲੀਆਈ ਹਾਈ ਕਮਿਸ਼ਨਰ ਬੈਰੀ ਓ ਫੈਰੇਲ, ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਪੈਟ੍ਰਿਕ ਜੌਨ ਰਾਤਾ, ਆਸਟ੍ਰੇਲੀਆਈ ਫੌਜ ਦੇ ਚੀਫ਼ ਆਫ਼ ਡਿਫੈਂਸ ਸਟਾਫ਼ ਡੈਮੀਅਨ ਸਕੱਲੀ ਓ’ ਸ਼ੀਆ ਅਤੇ ਰਿਟਰਨਡ ਐਂਡ ਸਰਵਿਸਿਜ਼ ਲੀਗ (ਆਰ.ਐਸ.ਐਲ) ਦੇ ਪ੍ਰਤੀਨਿਧੀ, ਪਹਿਲੇ ਵਿਸ਼ਵ ਯੁੱਧ ਦੇ ਇਨ੍ਹਾਂ ਬਲਾਂ, ਜਿਨ੍ਹਾਂ ਵਿੱਚ ਏ.ਐਨ.ਜੈਡ.ਏ.ਸੀ. ਬਲਾਂ ਦੇ ਨਾਲ ਲੜਨ ਵਾਲੇ ਸਿੱਖ ਅਤੇ ਭਾਰਤੀ ਸੈਨਿਕ ਵੀ ਸ਼ਾਮਲ ਸਨ, ਦੇ ਸਨਮਾਨ ਲਈ ਇਕੱਠੇ ਹੋਏ। ਇਨ੍ਹਾਂ ਉੱਘੀਆਂ ਸ਼ਖ਼ਸੀਅਤਾਂ ਦੀ ਮੌਜੂਦਗੀ ਨੇ ਇਸ ਬਹੁ-ਕੌਮੀ ਵਿਰਾਸਤ ਦੀ ਅਸਲ ਮਾਨਤਾ ਨੂੰ ਉਜਾਗਰ ਕੀਤਾ।
ਪਿਛਲੇ ਚਾਰ ਸਾਲਾਂ ਤੋਂ ਮਨੂ ਸਿੰਘ, ਜੰਗੀ ਵਿਧਵਾਵਾਂ ਦੀ ਭਲਾਈ ‘ਚ ਜੁਟੀ ਸੰਸਥਾ ਆਰ.ਐਸ.ਐਲ. ਦੇ ਮੈਂਬਰ ਵਜੋਂ ਆਪਣੇ ਪੜਦਾਦੇ ਦੇ ਬ੍ਰਿਟਿਸ਼-ਇੰਡੀਅਨ ਆਰਮੀ ਮੈਡਲ ਪਹਿਨ ਕੇ ਅਤੇ ਸਿੱਖ ਰੈਜੀਮੈਂਟ ਦੀ ਨੁਮਾਇੰਦਗੀ ਕਰਦਿਆਂ ਨਵੀਂ ਦਿੱਲੀ ਵਿਖੇ ਐਨਜੈਕ ਦਿਵਸ ਪਰੇਡ ਵਿੱਚ ਪੂਰੇ ਮਾਣ ਨਾਲ ਹਿੱਸਾ ਲੈਂਦਾ ਆ ਰਿਹਾ ਹੈ। ਉਸਨੇ ਕਿਹਾ ਕਿ ਇਸ ਪਰੇਡ ਵਿੱਚ ਹਿੱਸਾ ਲੈਂਦਿਆਂ ਸਾਡੇ ਬਹਾਦਰ ਜਵਾਨਾਂ ਲਈ ਤਾੜੀਆਂ ਦੀ ਗੂੰਜ ਸੁਣਨਾ ਉਸ ਲਈ ਇੱਕ ਮਾਣ ਵਾਲਾ ਪਲ ਸੀ। ਇਹ ਅਜਿਹਾ ਪਲ ਸੀ ਜਿੱਥੇ ਜੀਵੰਤ ਸੱਭਿਆਚਾਰਾਂ ਅਤੇ ਏ.ਐਨ.ਜੈਡ.ਏ.ਸੀ. ਦੇ ਦੋਸਤੀ ਦੇ ਮਜ਼ਬਤ ਬੰਧਨ ਦਾ ਸੇਵਾ ਅਤੇ ਕੁਰਬਾਨੀ ਨਾਲ ਲਬਰੇਜ਼ ਸਿੱਖ ਪਰੰਪਰਾ ਨਾਲ ਮੇਲ ਹੋਇਆ।
ਮਨੂ ਸਿੰਘ ਦੇ ਇਨ੍ਹਾਂ ਯਤਨਾਂ ਦੀ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖ ਭਾਈਚਾਰੇ ਅਤੇ ਆਸਟ੍ਰੇਲੀਆਈ ਲੋਕਾਂ ਨੇ ਭਰਪੂਰ ਸ਼ਲਾਘਾ ਕੀਤੀ ਹੈ। ਮਨੂ ਸਿੰਘ ਨੇ ਕਿਹਾ ਕਿ ਸਿੱਖ ਸੈਨਿਕਾਂ ਅਤੇ ਸਿੱਖ ਰੈਜੀਮੈਂਟ ਨੇ ਏ.ਐਨ.ਜੈਡ.ਏ.ਸੀ. ਨਾਲ ਮਿਲ ਕੇ ਇਕੋ ਜੰਗ ਲੜੀ, ਇਕੋ ਸੰਘਰਸ਼ ਕੀਤਾ, ਇਸ ਲਈ ਉਨ੍ਹਾਂ ਦੇ ਯੋਗਦਾਨ ਨੂੰ ਬਰਾਬਰ ਦਾ ਸਨਮਾਨ ਮਿਲਣਾ ਚਾਹੀਦਾ ਹੈ।
ਸਮੇਂ ਦੇ ਨਾਲ ਜਿਵੇਂ ਐਨਜੈਕ ਦਿਵਸ ਹਿੰਮਤ ਅਤੇ ਏਕਤਾ ਦੇ ਇੱਕ ਵਿਸ਼ਾਲ ਪ੍ਰਤੀਕ ਵਜੋਂ ਮਾਨਤਾ ਹਾਸਲ ਕਰਦਾ ਜਾ ਰਿਹਾ ਹੈ, ਆਰ.ਐਸ.ਐਲ. ਵਰਗੇ ਅਦਾਰਿਆਂ ਵਿੱਚ ਸਿੱਖਾਂ ਸੈਨਿਕਾਂ ਦੇ ਯੋਗਦਾਨ ਨੂੰ ਰਸਮੀ ਮਾਨਤਾ ਦੇਣ ਲਈ ਉੱਠਦੀਆਂ ਮੰਗਾਂ ਦੇ ਨਾਲ ਮਨੂ ਸਿੰਘ ਦੀ ਮੁਹਿੰਮ ਵੀ ਜ਼ਰ ਫੜਦੀ ਜਾ ਰਹੀ ਹੈ। ਮਨੂ ਸਿੰਘ ਨੇ ਕਿਹਾ ਕਿ ਇਹ ਉਸ ਲਈ ਇਤਿਹਾਸ ਤੋਂ ਕਿਤੇ ਜ਼ਿਆਦਾ ਮਾਇਨੇ ਰੱਖਦਾ ਹੈ ਅਤੇ ਉਸ ਲਈ ਸਿੱਖਾਂ ਸੈਨਿਕਾਂ ਦੇ ਯੋਗਦਾਨ ਨੂੰ ਸਿਜਦਾ ਕਰਨ ਦਾ ਜ਼ਰੀਆ ਹੈ। ਉਸ ਦਾ ਕਹਿਣਾ ਹੈ ਕਿ ਇਨ੍ਹਾਂ ਬਹਾਦਰ ਸਿੱਖ ਸੈਨਿਕਾਂ ਦੀ ਬੀਰ-ਗਾਥਾ ਸਾਡੀ ਸਾਂਝੀ ਵਿਰਾਸਤ ਹੈ, ਅਸੀਂ ਕਿਤੇ ਇਸਨੂੰ ਭੁੱਲ ਨਾ ਜਾਈਏ।

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

Most Popular

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

by Navjot
3 weeks ago
0

ਮੁੰਬਈ, 23 ਅਕਤੂਬਰ (ਵਿਸ਼ਵ ਵਾਰਤਾ) - ਮੁੰਬਈ ਪੁਲਿਸ ਨੂੰ ਸ਼ੁੱਕਰਵਾਰ ਨੂੰ ਇੱਕ ਧਮਕੀ ਭਰੀ ਈਮੇਲ ਬਾਰੇ ਜਾਣਕਾਰੀ ਮਿਲੀ, ਜਿਸ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 