Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
– ਜਾਣੋ ਕਦੋ ਪੈਣਗੀਆਂ ਵੋਟਾਂ?
ਹੁਸ਼ਿਆਰਪੁਰ, 22 ਜੂਨ:ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਲਈ ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਲੜਨ ਵਾਲੇ ਉਮੀਦਵਾਰ 25 ਜੂਨ 2026 ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿਣ ਵਾਲੇ ਯੋਗ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਲਈ ਵੋਟਿੰਗ ਕਰਵਾਈ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























