• Latest
  • Trending
Hoshiarpur News:ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ

Hoshiarpur News:ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ

2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

10 minutes ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

52 minutes ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

59 minutes ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

3 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

4 hours ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

4 hours ago
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

5 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

5 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

6 hours ago
Hindi News
English News
Monday, October 5, 2026
No Result
View All Result
31 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur News:ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ

November 10, 2024
in ਖਬਰਾਂ, ਪੰਜਾਬ
Hoshiarpur News:ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ

ਸੁਖਜਿੰਦਰ ਰੰਧਾਵਾ ਸਿਰਫ਼ ਆਪਣੇ ਪਰਿਵਾਰ ਬਾਰੇ ਹੀ ਸੋਚਦੇ ਹਨ, ਇਸ ਲਈ ਉਨ੍ਹਾਂ ਦੀ ਪਤਨੀ ਚੋਣ ਲੜ ਰਹੀ ਹੈ, ਗੁਰਦੀਪ ਰੰਧਾਵਾ ਲਈ ਡੇਰਾ ਬਾਬਾ ਨਾਨਕ ਦੇ ਲੋਕ ਹੀ ਉਨ੍ਹਾਂ ਦਾ ਪਰਿਵਾਰ ਹਨ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਨੇ ਡੇਰਾ ਬਾਬਾ ਨਾਨਕ ਵਿੱਚ ਬਾਇਓ ਗੈਸ ਪਲਾਂਟ, ਖੰਡ ਮਿੱਲ, ਆਈਟੀਆਈ-ਪੌਲੀਟੈਕਨਿਕ ਕਾਲਜ, ਖੇਡ ਦਾ ਮੈਦਾਨ ਅਤੇ ਸਟੇਡੀਅਮ ਬਣਾਉਣ ਦਾ ਵਾਅਦਾ ਕੀਤਾ

ਡੇਰਾ ਬਾਬਾ ਨਾਨਕ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ

ਉਹ (ਕਾਂਗਰਸੀ ਆਗੂ) ਸਮਝਦੇ ਹਨ ਕਿ ਰਾਜਨੀਤੀ ਇੱਕ ਵਪਾਰ ਹੈ, ਅਸੀਂ ਪੈਸੇ ਲਈ ਨਹੀਂ ਸਗੋਂ ਲੋਕਾਂ ਦੀ ਸੇਵਾ ਲਈ ਰਾਜਨੀਤੀ ਵਿੱਚ ਆਏ ਹਾਂ: ਭਗਵੰਤ ਮਾਨ

ਲੋਕਤੰਤਰ ਵਿੱਚ ਲੋਕਾਂ ਕੋਲ ਸਾਰੀ ਤਾਕਤ ਹੁੰਦੀ ਹੈ ਪਰ ਉਹ ਆਪਣੇ ਆਪ ਨੂੰ ਜਨਤਾ ਤੋਂ ਵੱਡਾ ਸਮਝਦੇ ਹਨ, ਉਨ੍ਹਾਂ ਦੇ ਹੰਕਾਰ ਨੂੰ ਹਰਾਓ – ਮਾਨ

‘ਆਪ’ ਦਾ ਵਿਧਾਇਕ ਚੁਣੋ, ਸਾਡੇ ਕੋਲ ਢਾਈ ਸਾਲ ਹਨ, ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਮਿਲ ਕੇ ਕੰਮ ਕਰਾਂਗੇ: ਭਗਵੰਤ ਮਾਨ

ਚੰਡੀਗੜ੍ਹ, 9 ਨਵੰਬਰ 2024 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਕੇਜਰੀਵਾਲ ਅਤੇ ਮਾਨ ਨੇ ‘ਆਪ’ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਦੱਸਿਆ ਅਤੇ ਕਿਹਾ ਕਿ ਅਸੀਂ ਆਪਣੇ ਸਾਰੇ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਗੁਰਦੀਪ ਰੰਧਾਵਾ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ ‘ਆਪ’ ਨੂੰ ਇਤਿਹਾਸਕ ਫ਼ਤਵਾ ਦਿੱਤਾ ਸੀ। 117 ਸੀਟਾਂ ‘ਚੋਂ ਤੁਸੀਂ ਸਾਨੂੰ 92 ਸੀਟਾਂ ਦਿੱਤੀਆਂ, ਜੋ ਪੰਜਾਬ ਦੇ ਇਤਿਹਾਸ ‘ਚ ਸਭ ਤੋਂ ਜ਼ਿਆਦਾ ਹਨ। ਉਨ੍ਹਾਂ ਅੱਗੇ ਕਿਹਾ ਕਿ ਆਪ ਦੀ ਸਰਕਾਰ ਤੋਂ ਪਹਿਲਾਂ, ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ ਲੋਕਾਂ ਦੇ 2 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਤੁਹਾਡੇ ਪੁਰਾਣੇ ਬਿਜਲੀ ਦੇ ਬਿੱਲਾਂ ਨੂੰ ਮੁਆਫ਼ ਕਰ ਦੇਵਾਂਗੇ ਅਤੇ ਉਸ ਤੋਂ ਬਾਅਦ ਤੁਹਾਡੇ ਬਿੱਲਾਂ ਜ਼ੀਰੋ ਆਉਣਗੇ। ਅਸੀਂ ਉਹ ਵਾਅਦਾ ਵੀ ਪੂਰਾ ਕੀਤਾ, ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ।

ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਲਗਭਗ 20 ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ, ਅਤੇ ਹੋਰ ਰਾਜਾਂ ਵਿੱਚ ਵੱਖ-ਵੱਖ ਪਾਰਟੀਆਂ ਦਾ ਰਾਜ ਹੈ। ‘ਆਪ’ ਦੀ ਸਰਕਾਰ ਸਿਰਫ਼ ਪੰਜਾਬ ਅਤੇ ਦਿੱਲੀ ਵਿੱਚ ਹੈ,ਅਤੇ ਦੋਵੇਂ ਥਾਵਾਂ ‘ਤੇ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਅਤੇ ਉਨ੍ਹਾਂ ਨੂੰ 24 ਘੰਟੇ ਬਿਜਲੀ ਮਿਲ ਰਹੀ ਹੈ। ਜਦਕਿ ਦੂਜੇ ਰਾਜਾਂ ਵਿੱਚ ਬਿਜਲੀ ਬਹੁਤ ਮਹਿੰਗੀ ਹੈ।

“ਅਸੀਂ ਤੁਹਾਡੇ ਨਾਲ ਮੁਫ਼ਤ ਸਿਹਤ ਸੰਭਾਲ ਦਾ ਵਾਅਦਾ ਕੀਤਾ ਸੀ। ਅੱਜ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ। ਉੱਥੇ ਦਵਾਈਆਂ ਅਤੇ ਟੈਸਟ ਮੁਫ਼ਤ ਹਨ। ਅਸੀਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵੀ ਸੁਧਾਰ ਕਰ ਰਹੇ ਹਾਂ। ਪੰਜਾਬ ਭਰ ਦੇ ਸਕੂਲਾਂ ਵਿੱਚ ਸੁਧਾਰ ਅਤੇ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਪੰਜਾਬ ਦੇ ਹਰ ਪਿੰਡ ਵਿੱਚ 4-5 ਲੋਕਾਂ ਨੂੰ ਸਰਕਾਰੀ ਨੌਕਰੀ ਮਿਲੀ ਹੈ। ਹੁਣ ਤੱਕ 45,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ, ਪਹਿਲਾਂ ਕਿਸੇ ਨੂੰ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਸਰਕਾਰੀ ਨੌਕਰੀ ਮਿਲਣਾ ਅਸੰਭਵ ਸੀ।

ਕੇਜਰੀਵਾਲ ਨੇ ਕਿਹਾ ਕਿ ਅਸੀਂ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰ ਦਿੱਤਾ ਹੈ। ਹੁਣ, ਸਰਕਾਰੀ ਕਰਮਚਾਰੀ ਪਾਣੀ ਦੀਆਂ ਟੈਂਕੀਆਂ ‘ਤੇ ਨਜ਼ਰ ਨਹੀਂ ਆਉਂਦੇ, ਉਹ ਆਪਣੇ ਦਫ਼ਤਰਾਂ ਵਿੱਚ ਹੁੰਦੇ ਹਨ। ਇਸ ਤੋਂ ਇਲਾਵਾ, ਸਾਡੀ ਸਰਕਾਰ ਨੇ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਲੱਖਾਂ ਰੁਪਏ ਦੀ ਰੋਜ਼ਾਨਾ ਬੱਚਤ ਹੋ ਰਹੀ ਹੈ।

ਕੇਜਰੀਵਾਲ ਨੇ ਕਿਹਾ ਕਿ ਜਦੋਂ ਗੁਰਦੀਪ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਚੁਣੇ ਜਾਣਗੇ ਤਾਂ ਉਹ ਇਸ ਹਲਕੇ ਵਿੱਚ ਬਾਇਓ ਗੈਸ ਪਲਾਂਟ ਅਤੇ ਸ਼ੂਗਰ ਮਿੱਲ ਦੀ ਸਥਾਪਨਾ ਕਰਨਗੇ। ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਏ ਜਾਣਗੇ। ਇੱਕ ਆਈਟੀਆਈ-ਪੋਲੀਟੈਕਨਿਕ ਕਾਲਜ ਵੀ ਖੋਲ੍ਹਿਆ ਜਾਵੇਗਾ।

ਕੇਜਰੀਵਾਲ ਨੇ ਕਿਹਾ ਇਹ ਚੋਣ ਇਮਾਨਦਾਰ ਰੰਧਾਵਾ ਅਤੇ ਭ੍ਰਿਸ਼ਟ ਰੰਧਾਵਾ ਵਿਚਕਾਰ ਹੈ। ਡੇਰਾ ਬਾਬਾ ਨਾਨਕ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਕਾਰਨ ਲੋਕ ਕਈ ਝੂਠੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਸਿਰਫ਼ ਆਪਣੇ ਪਰਿਵਾਰ ਬਾਰੇ ਹੀ ਸੋਚਦੇ ਹਨ। ਇਸੇ ਲਈ ਉਨ੍ਹਾਂ ਦੀ ਪਤਨੀ ਇਹ ਚੋਣ ਲੜ ਰਹੀ ਹੈ। ਦੂਜੇ ਪਾਸੇ ਗੁਰਦੀਪ ਸਿੰਘ ਰੰਧਾਵਾ ਲਈ ਡੇਰਾ ਬਾਬਾ ਨਾਨਕ ਦੇ ਲੋਕ ਹੀ ਉਨ੍ਹਾਂ ਦਾ ਪਰਿਵਾਰ ਹਨ। ਉਹ ਤੁਹਾਡੇ ਲਈ ਕੰਮ ਕਰੇਗਾ। ਤੁਹਾਡੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਉਹ (ਕਾਂਗਰਸੀ ਆਗੂ) ਸੋਚਦੇ ਹਨ ਕਿ ਰਾਜਨੀਤੀ ਇੱਕ ਵਪਾਰ ਹੈ, ਪਰ ਅਸੀਂ ਇੱਥੇ ਪੈਸੇ ਲਈ ਨਹੀਂ ਆਏ ਹਾਂ, ਅਸੀਂ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਾਂ:” ਸੀਐਮ ਮਾਨ

ਮਾਨ ਨੇ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਕਿਹਾ: “ਲੋਕਤੰਤਰ ਵਿੱਚ ਸਾਰੀ ਤਾਕਤ ਲੋਕਾਂ ਕੋਲ ਹੁੰਦੀ ਹੈ, ਉਹ ਇਹ ਸੋਚ ਕੇ ਹੰਕਾਰੀ ਹੋ ਗਏ ਹਨ ਕਿ ਉਹ ਲੋਕਾਂ ਤੋਂ ਵੱਡੇ ਹਨ, ਸਿਰਫ਼ ਤੁਸੀਂ ਹੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹੰਕਾਰ ਨੂੰ ਹਰਾ ਸਕਦੇ ਹੋ।

ਇਹ ਮੌਕਾ ‘ਆਪ’ ਦਾ ਵਿਧਾਇਕ ਚੁਣਨ ਦਾ ਹੈ,ਸਾਡੇ ਕੋਲ ਢਾਈ ਸਾਲ ਹਨ, ਅਸੀਂ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਕਰਾਂਗੇ : ਭਗਵੰਤ ਮਾਨ

ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸਿਆਸਤ ਨੂੰ ਵਪਾਰ ਸਮਝਦੇ ਹਨ ਅਤੇ ਉਹ ਤਾਕਤਵਰ ਹਨ।

ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀ ਸੇਵਾ ਕਰਨ ਲਈ ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਦਿੱਤੀ। ਉਹ (ਮਾਨ ਅਤੇ ਕੇਜਰੀਵਾਲ) ਪੈਸੇ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ। ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਸਿਆਸੀ ਪਾਰਟੀ ਹੈ। ਸਿਰਫ਼ 12 ਸਾਲਾਂ ਵਿੱਚ, ਸਾਡੀਆਂ ਦੋ ਰਾਜਾਂ ਵਿੱਚ ਸਰਕਾਰਾਂ ਹਨ, ਗੁਜਰਾਤ, ਗੋਆ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਇਕ ਅਤੇ 13 ਸੰਸਦ ਮੈਂਬਰ ਹਨ। ਮਾਨ ਨੇ ਕਿਹਾ ਕਿ ਇਹ ਸਭ ਲੋਕਾਂ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਾਰੀ ਸ਼ਕਤੀ ਲੋਕਾਂ ਕੋਲ ਹੁੰਦੀ ਹੈ। ਪਰ ਪਰੰਪਰਾਗਤ ਸਿਆਸਤਦਾਨ ਆਪਣੇ ਆਪ ਨੂੰ ਲੋਕਾਂ ਨਾਲੋਂ ਵੱਡੇ ਸਮਝਦੇ ਹਨ। ਮਾਨ ਨੇ ਕਿਹਾ ਕਿ ਸਿਰਫ਼ ਜਨਤਾ ਹੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹੰਕਾਰ ਨੂੰ ਹਰਾ ਸਕਦੀ ਹੈ।

ਉਨ੍ਹਾਂ ਕਿਹਾ ਅਸੀਂ ਜਨਤਾ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਜਨਤਕ ਫ਼ੰਡਾਂ ਦੀ ਵਰਤੋਂ ਕਰਦੇ ਹਾਂ। ਸਿਰਫ਼ ਢਾਈ ਸਾਲਾਂ ਵਿੱਚ, ਅਸੀਂ 850 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜਿੱਥੇ 2 ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਅਸੀਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਕਰ ਰਹੇ ਹਾਂ। ਅਸੀਂ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਕਰ ਰਹੇ ਹਾਂ। ਲੋਕ ਨਿਰਮਾਣ ਮੰਤਰੀ ਵਜੋਂ ਟੋਲ ਪਲਾਜ਼ੇ ਲਗਾਉਣ ਲਈ ਪ੍ਰਤਾਪ ਬਾਜਵਾ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ, “ਅਸੀਂ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਨੂੰ ਰੋਜ਼ਾਨਾ 62 ਲੱਖ ਰੁਪਏ ਦੀ ਬੱਚਤ ਹੋਈ ਹੈ।”

ਮਾਨ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਬਾਬਾ ਨਾਨਕ ਦੇ ਲੋਕਾਂ ਨੇ ਸੁਖਜਿੰਦਰ ਰੰਧਾਵਾ ਨੂੰ ਵੋਟਾਂ ਪਾਈਆਂ ਸਨ, ਪਰ ਉਨ੍ਹਾਂ ਹਮੇਸ਼ਾ ਦੀ ਤਰ੍ਹਾਂ ਹਲਕੇ ਲਈ ਕੁਝ ਨਹੀਂ ਕੀਤਾ। ਹੁਣ ਢਾਈ ਸਾਲਾਂ ਬਾਅਦ ਲੋਕਾਂ ਕੋਲ ਇੱਕ ਹੋਰ ਮੌਕਾ ਹੈ। ਹੁਣ ‘ਆਪ’ ਉਮੀਦਵਾਰ ਨੂੰ ਵੋਟ ਪਾਓ, ਅਸੀਂ ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਦੁੱਗਣੀ ਰਫ਼ਤਾਰ ਨਾਲ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਲੋਕਾਂ ‘ਤੇ ਝੂਠੇ ਪਰਚੇ ਦਰਜ ਕੀਤੇ ਹਨ, ਪਰ ਹੁਣ ਤੁਹਾਡੇ ਕੋਲ ਉਨ੍ਹਾਂ ਭ੍ਰਿਸ਼ਟ ਲੁਟੇਰਿਆਂ ਨੂੰ ਹਰਾਉਣ ਦਾ ਮੌਕਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪਰੰਪਰਾਗਤ ਸਿਆਸਤਦਾਨ ਸੋਚਦੇ ਹਨ ਕਿ ਉਹ ਲੋਕਾਂ ਤੋਂ ਵੱਡੇ ਹਨ। ਇਸੇ ਲਈ ਉਹ ਹੰਕਾਰੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਨਾ ਚੁਣੋ ਜੋ ਆਲੀਸ਼ਾਨ ਮਹਿਲਾਂ ਵਿੱਚ ਰਹਿੰਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਚੁਣੋ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ। ਮਾਨ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਉਨ੍ਹਾਂ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਜੇਕਰ ਉਹ ਨਸ਼ੇ ਦੀ ਤਸਕਰੀ ਕਰਨ ਵਾਲੇ ਕਿਸੇ ਵਿਅਕਤੀ ਨੂੰ ਜਾਣਦੇ ਹਨ ਤਾਂ ਤੁਰੰਤ ਉਨ੍ਹਾਂ ਨੂੰ ਸੂਚਿਤ ਕਰਨ, ਅਸੀਂ ਕਾਰਵਾਈ ਕਰਾਂਗੇ।

ਭਗਵੰਤ ਮਾਨ ਨੇ ਕਿਹਾ ਕਿ ਕਿਸੇ ਨੇ ਮੈਨੂੰ ਚੋਣਾਂ ਵਿੱਚ ਦੇਰੀ ਹੋਣ ਬਾਰੇ ਪੁੱਛਿਆ। ਮੈਂ ਉਨ੍ਹਾਂ ਨੂੰ ਕਿਹਾ ਕਿ ਪਹਿਲਾਂ ਵਿਰੋਧੀ ਪਾਰਟੀਆਂ 20-25 ਹਜ਼ਾਰ ਵੋਟਾਂ ਨਾਲ ਹਾਰਦੀਆਂ ਸਨ, ਪਰ ਹੁਣ ਉਹ 30-35 ਹਜ਼ਾਰ ਵੋਟਾਂ ਨਾਲ ਹਾਰ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਵਾਅਦਾ ਕੀਤਾ ਕਿ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਤੁਹਾਡੀ ਮੰਗ, ਗੁਰਦੀਪ ਰੰਧਾਵਾ ਦਾ ਪੱਤਰ ਅਤੇ ਮੇਰੇ ਦਸਤਖ਼ਤ, ਸਾਰੇ ਕੰਮ ਤੁਰੰਤ ਕੀਤੇ ਜਾਣਗੇ।

Tags: Hoshiarpur News
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

by Jaspreet Kaur
October 5, 2026
0

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

by Jaspreet Kaur
October 5, 2026
0

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ ਚੰਡੀਗੜ੍ਹ , 5 ਅਕਤੂਬਰ (ਵਿਸ਼ਵ ਵਾਰਤਾ) – ਮੁੱਖ ਮੰਤਰੀ...

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

by Jaspreet Kaur
October 5, 2026
0

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) – ਕਰੋਲਿਨਸਕਾ ਇੰਸਟੀਚਿਊਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

Most Popular

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
6 days ago
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 