ਜੰਗਲਾਤ ਵਿਭਾਗ ਭ੍ਰਿਸ਼ਟਾਚਾਰ ਮਾਮਲਾ-ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ
ਚੰਡੀਗੜ੍ਹ,29 ਜੂਨ(ਵਿਸ਼ਵ ਵਾਰਤਾ)-ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਆਪਣੇ ਵਕੀਲਾਂ ਰਾਂਹੀਂ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਜਿਸ ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਹੈ ਕਿ ਉਹਨਾਂ ਨੂੰ ਪਹਿਲਾਂ ਅਗਾਊਂ ਜ਼ਮਾਨਤ ਦੀ ਪਟੀਸ਼ਨ ਪਾਉਣੀ ਚਾਹੀਦੀ ਹੈ। ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।ਉਦੋਂ ਤੱਕ ਸੰਗਤ ਸਿੰਘ ਗਿਲਜ਼ੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਨਹੀਂ ਮਿਲੀ ਹੈ। ਇਸ ਲਈ ਕਿਸੇ ਵੀ ਸਮੇਂ ਉਹਨਾਂ ਦੀ ਗ੍ਰਿਫਤਾਰੀ ਹੋ ਸਕਦੀ ਹੈ। ਦੱਸ ਦਈਏ ਕਿ ਇਸੇ ਮਾਮਲੇ ਵਿੱਚ ਹੀ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਵਿਜੀਲੈਂਸ ਵੱਲੋਂ ਗ੍ਰਿਫਤਾਰੀ ਹੋ ਚੁੱਕੀ ਹੈ।