• Latest
  • Trending
Punjab ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

Punjab ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

5 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

49 minutes ago
IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

1 hour ago
ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ  ਮੌਤ

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ ਮੌਤ

1 hour ago
‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

3 hours ago
ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

3 hours ago
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

3 hours ago
IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

4 hours ago
ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

5 hours ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

5 hours ago
Hindi News
English News
Sunday, May 31, 2026
No Result
View All Result
26 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ

December 29, 2025
in ਖਬਰਾਂ, ਪੰਜਾਬ
Punjab ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

Oplus_16908288

Punjab ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

• ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ
• ਨੌਜਵਾਨਾਂ ਨੂੰ ਆਲਮੀ ਤੇ ਕਾਰਪੋਰੇਟ ਖੇਤਰ ਵਿੱਚ ਅਹਿਮ ਅਹੁਦਿਆਂ ‘ਤੇ ਪਹੁੰਚਾਉਣ ਲਈ ਨਾਮੀ ਕੰਪਨੀਆਂ ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ ਨੈੱਸਕਾਮ ਨਾਲ ਕੀਤੀ ਭਾਈਵਾਲੀ

ਚੰਡੀਗੜ੍ਹ, 29 ਦਸੰਬਰ (ਵਿਸ਼ਵ ਵਾਰਤਾ):- ਸੂਬੇ ਦੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੋਜ਼ਗਾਰ ਸਿਰਜਣ ਦੇ ਖੇਤਰ ਵਿੱਚ ਸਾਲ 2025 ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਭਾਗ ਦੀ ਬਹੁ-ਪੱਖੀ ਰਣਨੀਤੀ ਤਹਿਤ ਰੋਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਸਿਰਜੇ ਗਏ ਹਨ, ਜਿਸ ਵਿੱਚ ਅਪ੍ਰੈਲ 2022 ਤੋਂ ਹੁਣ ਤੱਕ 59,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਤਾਂ ਜੋ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਨੂੰ ਰੋਕਣ ਲਈ ਹੁਨਰ ਵਿਕਾਸ ਪਹਿਲਕਦਮੀਆਂ ਸ਼ਾਮਲ ਹਨ।

ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਯਕੀਨੀ ਬਣਾਉਣ ਲਈ ਵਿਭਾਗ ਦੇ ਠੋਸ ਯਤਨਾਂ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤੱਕ 59,702 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਸਾਲ 2025 ਦੌਰਾਨ ਵਿਭਾਗ ਨੇ 959 ਪਲੇਸਮੈਂਟ ਕੈਂਪਾਂ ਰਾਹੀਂ 48,912 ਉਮੀਦਵਾਰਾਂ ਨੂੰ ਨੌਕਰੀਆਂ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਲੋਨ ਕੈਂਪਾਂ ਰਾਹੀਂ 10,064 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਮੌਕੇ ਮਹੁੱਈਆ ਕਰਵਾਏ ਗਏ ਹਨ।

ਰੋਜ਼ਗਾਰ ਉਤਪਤੀ ਮੰਤਰੀ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨੇ 19,619 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਦੀ ਪਲੇਸਮੈਂਟ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਪੰਜਾਬ ਨੇ ਆਪਣੀ “ਪੰਜਾਬ ਹੁਨਰ ਵਿਕਾਸ ਯੋਜਨਾ” ਤਿਆਰ ਕੀਤੀ ਹੈ ਅਤੇ ਤਕਨੀਕੀ ਦਿੱਗਜਾਂ ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ ਨੈੱਸਕਾਮ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਆਲਮੀ ਅਤੇ ਕਾਰਪੋਰੇਟ ਖੇਤਰ ਵਿੱਚ ਵੱਡੀ ਭੂਮਿਕਾ ਲਈ ਤਿਆਰ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਹੁਣ ਸੂਬੇ ਦੀਆਂ ਸਰਹੱਦਾਂ ਦੇ ਅੰਦਰ ਹੀ ਹੈ, ਇਹ ਕਹਿੰਦਿਆਂ ਸ੍ਰੀ ਅਮਨ ਅਰੋੜਾ ਨੇ ਅੱਗੇ ਦੱਸਿਆ, “ਸਾਡਾ ਡੇਟਾ ਇਸਦਾ ਸਬੂਤ ਹੈ। ਅਸੀਂ ਸਿਰਫ਼ ਨੌਕਰੀਆਂ ਦਾ ਵਾਅਦਾ ਨਹੀਂ ਕਰ ਰਹੇ ਹਾਂ; ਅਸੀਂ ਯੋਜਨਾਬੱਧ ਢੰਗ ਨਾਲ ਨਿਯੁਕਤੀ ਪੱਤਰ, ਹੁਨਰ ਸਰਟੀਫਿਕੇਟ ਅਤੇ ਉੱਦਮਤਾ ਲਈ ਅਹਿਮ ਭੂਮਿਕਾ ਨਿਭਾ ਰਹੇ ਹਾਂ। ਪੰਜਾਬ ਦੇ ਨੌਜਵਾਨਾਂ ਨੂੰ ਹੁਣ ਵਿਕਾਸ ਲਈ ਬਾਹਰਲੇ ਮੁਲਕਾਂ ਵੱਲ ਦੇਖਣ ਦੀ ਲੋੜ ਨਹੀਂ ਹੈ। ਅਸੀਂ ਇੱਕ ਸਵੈ-ਨਿਰਭਰ ਪੰਜਾਬ ਦਾ ਨਿਰਮਾਣ ਕਰ ਰਹੇ ਹਾਂ ਜਿੱਥੇ ਪ੍ਰਤਿਭਾ ਨੂੰ ਪਛਾਣ ਕੇ ਸਿਖਲਾਈ ਅਤੇ ਰੋਜ਼ਗਾਰ ਦਿੱਤਾ ਜਾਂਦਾ ਹੈ।

ਸੂਬੇ ਦਾ ਅਧਿਕਾਰਤ ਪੋਰਟਲ ਪੀ.ਜੀ.ਆਰ.ਕੇ.ਏ.ਐਮ. (https://punjabrozgar.org.in/) ਨੌਕਰੀ ਬਾਜ਼ਾਰ ਵਿੱਚ ਇੱਕ ਬਦਲਾਅ ਵਜੋਂ ਉਭਰਿਆ ਹੈ, ਜਿਸ ਉੱਤੇ 22,41,165 ਤੋਂ ਵੱਧ ਨੌਕਰੀਆਂ ਲੱਭਣ ਵਾਲਿਆਂ ਅਤੇ 20,669 ਨੌਕਰੀ ਪ੍ਰਦਾਨ ਕਰਨ ਵਾਲਿਆਂ ਨੂੰ ਰਜਿਸਟਰ ਕੀਤਾ ਗਿਆ ਹੈ। ਇਸ ਪਲੇਟਫਾਰਮ ਨੇ 1316 ਰੋਜ਼ਗਾਰ ਮੇਲੇ ਕਰਵਾਏ ਗਏ, ਰੋਜ਼ਗਾਰ ਦੇ ਨਵੇਂ ਮੌਕਿਆਂ ਤੱਕ ਪਹੁੰਚ ਨੂੰ ਸੰਭਵ ਬਣਾਇਆ ਅਤੇ ਹੁਨਰ ਤੇ ਨੌਕਰੀਆਂ ਦਰਮਿਆਨ ਪਾੜੇ ਨੂੰ ਪੂਰਿਆ।

ਉਨ੍ਹਾਂ ਦੱਸਿਆ ਕਿ ਇੱਕ ਸ਼ਾਨਦਾਰ ਉੱਪਲਬਧੀ ਤਹਿਤ ਪੰਜਾਬ ਦੀਆਂ ਰੱਖਿਆ ਸਿਖਲਾਈ ਸੰਸਥਾਵਾਂ ਨੇ ਕੌਮੀ ਮਾਪਦੰਡ ਸਥਾਪਤ ਕੀਤੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਫ.ਏ.ਐਫ.ਪੀ.ਆਈ) ਵੱਲੋਂ ਐਨ.ਡੀ.ਏ. ਵਿੱਚ 82.45 ਫ਼ੀਸਦੀ ਸਫ਼ਲਤਾ ਦਰ ਦਰਜ ਕੀਤੀ ਗਈ ਹੈ, ਜਿਸ ਤਹਿਤ ਸਾਲ 2025 ਵਿੱਚ 34 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ./ਸਮਾਨ ਅਕਾਦਮੀਆਂ ਵਿੱਚ ਸ਼ਾਮਲ ਹੋਏ ਹਨ) ਅਤੇ 17 ਕੈਡਿਟਾਂ ਨੂੰ ਰੱਖਿਆ ਬਲਾਂ ਵਿੱਚ ਅਫ਼ਸਰ ਵਜੋਂ ਕਮਿਸ਼ਨ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਲੜਕੀਆਂ ਲਈ ਸੂਬੇ ਵੱਲੋਂ ਚਲਾਇਆ ਜਾ ਰਿਹਾ ਦੇਸ਼ ਦਾ ਪਹਿਲਾ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਹੈ, ਜਿਸ ਵਿੱਚ 40 ਲੜਕੀਆਂ ਨੂੰ ਕਮਿਸ਼ਨਡ ਅਫ਼ਸਰ ਬਣਨ ਲਈ ਸਿਖਲਾਈ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਸਿਖਲਾਈ ਅਕਾਦਮੀਆਂ ਵਿੱਚ ਸ਼ਾਮਲ ਹੋਣ ਲਈ 10 ਮਹਿਲਾ ਕੈਡੇਟਾਂ ਦੀ ਚੋਣ ਕੀਤੀ ਗਈ ਹੈ ਅਤੇ 7 ਮਹਿਲਾ ਕੈਡੇਟਾਂ ਨੂੰ ਅਫ਼ਸਰ ਵਜੋਂ ਕਮਿਸ਼ਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਾਲ 74 ਮਹਿਲਾ ਕੈਡੇਟਾਂ ਨੇ ਸੀ.ਡੀ.ਐਸ./ਏ.ਐਫ.ਸੀ.ਏ.ਟੀ./ਐਨ.ਡੀ.ਏ. ਦੀਆਂ ਲਿਖਤੀ ਪ੍ਰੀਖਿਆਵਾਂ ਪਾਸ ਕੀਤੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸੀ-ਪਾਈਟ ਸੈਂਟਰਾਂ ਨੇ ਹਥਿਆਰਬੰਦ ਅਤੇ ਅਰਧ ਸੈਨਿਕ ਬਲਾਂ ਲਈ 8017 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ ਮੌਜੂਦਾ ਵਿੱਤੀ ਵਿੱਚ ਸਾਲ 1236 ਉਮੀਦਵਾਰਾਂ ਨੇ ਨੌਕਰੀਆਂ ਹਾਸਲ ਕੀਤੀਆਂ ਹਨ। ਇਹ ਸੈਂਟਰ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਦੇ ਸਮਰੱਥ ਬਣਾਉਂਦੇ ਹਨ।

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪੰਜਾਬ ਦੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦਿੱਤੀ ਗਈ ਹਰ ਨੌਕਰੀ, ਹਰ ਹੁਨਰ ਸਿਖਲਾਈ ਅਤੇ ਤਿਆਰ ਕੀਤੇ ਗਏ ਸਾਰੇ ਉੱਦਮੀ ਸਾਡੇ ਸਭ ਤੋਂ ਕੀਮਤੀ ਸਰੋਤ ਹਨ, ਜੋ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਨੂੰ ਰੋਕਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਦੇ ਯਤਨ ਨੌਕਰੀਆਂ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਇੱਕ ਮਜ਼ਬੂਤ ਮਾਹੌਲ ਸਿਰਜ ਰਹੇ ਹਨ, ਜੋ ਨੌਜਵਾਨਾਂ ਨੂੰ ਪੰਜਾਬ ਅੰਦਰ ਹੀ ਇੱਕ ਵਿਹਾਰਕ ਅਤੇ ਪਸੰਦੀਦਾ ਭਵਿੱਖ ਪ੍ਰਦਾਨ ਕਰ ਰਹੇ ਹਨ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

by Jaspreet Kaur
May 31, 2026
0

ਭਿਆਨਕ ਸੜਕ ਹਾਦਸੇ 'ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ ਨਵੀ ਦਿੱਲੀ, 31 ਮਈ 2026 (ਵਿਸ਼ਵ ਵਾਰਤਾ): ਯੂਪੀ...

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 31, 2026
0

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ ਵਾਸ਼ਿੰਗਟਨ ਸੁੰਦਰ ਨੇ ਜੜ੍ਹਿਆ ਅਰਧ ਸੈਂਕੜਾ RCB ਨੂੰ...

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ  ਮੌਤ

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Jaspreet Kaur
May 31, 2026
0

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ 'ਚ ਮੌਤ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ): ਮੋਹਾਲੀ ਦੇ ਖਰੜ ਇਲਾਕੇ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

National: ਸਰਕਾਰ ਨੇ ‘Chrome’ ਬ੍ਰਾਊਜ਼ਰ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ, ਪੜ੍ਹੋ ਵੇਰਵਾ

National: ਸਰਕਾਰ ਨੇ ‘Chrome’ ਬ੍ਰਾਊਜ਼ਰ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ, ਪੜ੍ਹੋ ਵੇਰਵਾ

by Ranjit Singh
2 weeks ago
0

National: ਸਰਕਾਰ ਨੇ 'Chrome' ਬ੍ਰਾਊਜ਼ਰ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ, ਪੜ੍ਹੋ ਵੇਰਵਾ ਨਵੀਂ ਦਿੱਲੀ, 16 ਮਈ 2026: ਭਾਰਤ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 