ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸਰਕਾਰ ਵਚਨਵੱਧ
ਹਲਕੇ ਦੇ 2 ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਅੰਮ੍ਰਿਤਸਰ 22 ਮਈ 2025 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਇਸੇ ਲੜੀ ਦੇ ਤਹਿਤ ਅਜੌਕੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਭਾਰੀ ਵਾਧਾ ਹੋਇਆ ਹੈ ਅਤੇ ਹੁਣ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਨਵੀ ਤਕਨੀਕ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ,ਜਿਸ ਵਿਚ ਵਾਈ ਫਾਈ ਦੀ ਸੁਵਿਧਾ, ਪੋ੍ਜੈਕਟਰ ਮਾਧਿਅਮ ਰਾਹੀ ਸਿੱਖਿਆ ਅਤੇ ਕੰਪਿਊਟਰ ਰਾਹੀ ਸਿੱਖਿਆ ਦਿੱਤੀ ਜਾ ਰਹੀ ਹੈ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਵਿਧਾਨ ਸਭਾ ਹਲਕਾ ਅਧੀਨ ਪੈਦੇ 2 ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾ ਦੱਸਿਆ ਕਿ ਸਰਕਾਰ ਵਲੋ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਲਈ ਹੁਣ ਹਰੇਕ ਸਕੂਲ ਦੀ ਚਾਰਦੀਵਾਰੀ, ਨਵੇ ਸਮਾਟ ਕਲਾਸ ਰੂਮ, ਨਵੇ ਖੇਡ ਮੈਦਾਨ ਤਿਆਰ ਕੀਤੇ ਗਏ ਹਨ,ਜਿਥੇ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਨਾਲ ਵੀ ਜੋੜਿਆ ਜਾਵੇਗਾ।
ਸ: ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਭਵਿੱਖ ਲਈ ਲਗਾਤਾਰ ਕੰਮ ਕਰਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੀ ਕਮਾਨ ਸੰਭਾਲਣ ਉਪਰੰਤ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।
ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਦੇ ਕਾਰਜ ਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਸੁਧਾਰ ਹੋਏ ਹਨ। ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।
ਇਸ ਮੌਕੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਸਰਕਾਰੀ ਐਲੀਮੈਟਰੀ ਸਕੂਲ ਰਸੂਲਪੁਰ ਖੁਰਦ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਮੰਡੀ ਵਿਖ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਬਲਰਾਜ ਸਿੰਘ ਬਲਾਕ ਪ੍ਰਧਾਨ ਤਰਸਿਕਾ, ਸਵਰਨ ਸਿੰਘ ਬਲਾਕ ਪ੍ਰਧਾਨ, ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਜੁਗਰਾਜ ਸਿੰਘ ਕੋਆਡੀਨੇਟਰ ,ਅਮਰੀਕ ਸਿੰਘ ਦੇਵੀਦਾਸਪੁਰ ਅਤੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।
AMRITSAR NEWS























