• Latest
  • Trending
Hukamnama Sri Darbar Sahib Today – 05 March 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 March 2026 | Ang 636 I ਅੱਜ ਦਾ ਹੁਕਮਨਾਮਾ

2 hours ago
 T20 World Cup 2026 : ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ

 T20 World Cup 2026 : ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ

35 seconds ago
PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

8 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

16 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
 T20 World Cup 2026 :  ਨਿਊਜ਼ੀਲੈਂਡ ਦੂਜੀ ਵਾਰ ਪਹੁੰਚਿਆ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ; ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾਇਆ

 T20 World Cup 2026 :  ਨਿਊਜ਼ੀਲੈਂਡ ਦੂਜੀ ਵਾਰ ਪਹੁੰਚਿਆ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ; ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾਇਆ

9 hours ago
Vijay-Rashmika Reception :  ਹੈਦਰਾਬਾਦ ‘ਚ ਵਿਜੇ-ਰਸ਼ਮੀਕਾ ਦੀ ਰਿਸੈਪਸ਼ਨ

Vijay-Rashmika Reception : ਹੈਦਰਾਬਾਦ ‘ਚ ਵਿਜੇ-ਰਸ਼ਮੀਕਾ ਦੀ ਰਿਸੈਪਸ਼ਨ

9 hours ago
T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

11 hours ago
Punjab : ਸ਼੍ਰੋਮਣੀ ਅਕਾਲੀ ਦਲ ਨੇ ਕਮਿਊਨੀਕੇਸ਼ਨ ਢਾਂਚੇ ਨੂੰ ਕੀਤਾ ਹੋਰ ਮਜ਼ਬੂਤ! 21 ਪਾਰਟੀ ਬੁਲਾਰੇ ਤੇ ਟੀਵੀ ਪੈਨਲਿਸਟਾਂ ਦਾ ਐਲਾਨ

Punjab : ਸ਼੍ਰੋਮਣੀ ਅਕਾਲੀ ਦਲ ਨੇ ਕਮਿਊਨੀਕੇਸ਼ਨ ਢਾਂਚੇ ਨੂੰ ਕੀਤਾ ਹੋਰ ਮਜ਼ਬੂਤ! 21 ਪਾਰਟੀ ਬੁਲਾਰੇ ਤੇ ਟੀਵੀ ਪੈਨਲਿਸਟਾਂ ਦਾ ਐਲਾਨ

11 hours ago
Punjab: ਰੋਜ਼ਾਨਾ ਜਾਗਰਤੀ ਲਹਿਰ ਦੇ ਸੰਪਾਦਕ ਗੌਤਮ ਜਲੰਧਰੀ ਨੂੰ ਵੱਡਾ ਸਦਮਾ! ਮਾਤਾ ਸਵਰਗਵਾਸ

Punjab: ਰੋਜ਼ਾਨਾ ਜਾਗਰਤੀ ਲਹਿਰ ਦੇ ਸੰਪਾਦਕ ਗੌਤਮ ਜਲੰਧਰੀ ਨੂੰ ਵੱਡਾ ਸਦਮਾ! ਮਾਤਾ ਸਵਰਗਵਾਸ

11 hours ago
Punjab ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ 

Punjab ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ 

12 hours ago
ਸਪੀਕਰ ਵੱਲੋਂ Punjab ਦੇ ਲੋਕਾਂ ਨੂੰ ਹੋਲੀ ਦੀ ਮੁਬਾਰਕਬਾਦ 

ਸਪੀਕਰ ਵੱਲੋਂ Punjab ਦੇ ਲੋਕਾਂ ਨੂੰ ਹੋਲੀ ਦੀ ਮੁਬਾਰਕਬਾਦ 

12 hours ago
Top 10 News  : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, March 5, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Hukamnama Sri Darbar Sahib Today – 05 March 2026 | Ang 636 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | March | Date 05-03-2026 | Ang 636

March 5, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 05 March 2026 | Ang 636 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | March | Date 05-03-2026 | Ang 636

 

*ਸੋਰਠਿ ਮਹਲਾ ੧ ॥*
*ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥*

*ਪਦਅਰਥ: ਸਾਥ = {सार्थ} ਕਾਫ਼ਲੇ, ਸੰਗੀ ਸਾਥੀ। ਠਾਕ = ਰੋਕ। ਰਸਨ = ਜੀਭ (ਨਾਲ) । ਅੰਮ੍ਰਿਤ ਹਰੇ = ਹਰੀ ਦਾ ਨਾਮ = ਅੰਮ੍ਰਿਤ। ਭਾਰੇ = ਪਾਪਾਂ ਦੇ ਭਾਰ ਨਾਲ ਲੱਦੇ ਹੋਏ।੧। ਭੀ = ਸਦਾ ਹੀ। ਤੂਹੈ– ਤੈਨੂੰ ਹੀ। ਪਿਆਰੇ = ਹੇ ਸੱਜਣ = ਪ੍ਰਭੂ! ਸਾਲਾਹ = ਸਿਫ਼ਤਿ-ਸਾਲਾਹ। ਬੋਹਿਥ = ਜਹਾਜ਼ (ਨਾਮ ਦਾ) । ਭੈ = ਭਉ (-ਸਾਗਰ) ਵਿਚ। ਕੰਧੀ = ਕੰਢਾ। ਕਹਾਹ = ਕਿਥੇ?।ਰਹਾਉ। ਸਾਲਾਹੀ = ਸਾਲਾਹਣ = ਜੋਗ ਹਰੀ। ਸਾਲਾਹਨਿ = (ਜੇਹੜੇ ਬੰਦੇ) ਸਾਲਾਹੁੰਦੇ ਹਨ। ਸਬਦਿ = ਗੁਰੂ ਦੇ ਸ਼ਬਦ ਵਿਚ। ਰਸੁ ਲੈ = ਨਾਮ = ਅੰਮ੍ਰਿਤ ਚੱਖਦਾ ਹੈ। ਵਿਲੋਇ = (ਨਾਮ = ਦੁੱਧ ਨੂੰ) ਰਿੜਕ ਕੇ। ਤਤੁ = ਜਗਤ ਦਾ ਮੂਲ = ਪ੍ਰਭੂ।੨। ਪਤਿ = ਖਸਮ = ਪ੍ਰਭੂ। ਪਰਵਾਨਾ = ਰਾਹਦਾਰੀ। ਸਾਚ ਕਾ = ਸਦਾ-ਥਿਰ ਰਹਿਣ ਵਾਲੇ ਪ੍ਰਭੂ = ਨਾਮ ਦਾ। ਸਚਾ = ਸਦਾ-ਥਿਰ ਰਹਿਣ ਵਾਲਾ। ਨੀਸਾਣੁ = ਮੋਹਰ। ਹੁਕਮੀ ਹੁਕਮੁ = ਪਰਮਾਤਮਾ ਦੇ ਹੁਕਮ ਨੂੰ। ਤਾਣੁ = ਬਲ, ਤਾਕਤ।੩। ਨਿੰਮਿਆ = ਮਾਂ ਦੇ ਪੇਟ ਵਿਚ ਟਿਕਿਆ। ਉਦਰ ਮਝਾਰਿ = ਪੇਟ ਵਿਚ। ਊਧਉ = ਪੁੱਠਾ, ਉਲਟਾ। ਕਾਰਜ = ਜਨਮ = ਮਨੋਰਥ, ਉਹ ਕੰਮ ਜਿਸ ਦੇ ਕਰਨ ਵਾਸਤੇ ਜਗਤ ਵਿਚ ਆਇਆ। ਸਾਰਿ = ਸੰਭਾਲ ਕੇ, ਸਵਾਰ ਕੇ।੪। ਜਾਦੋ ਜਾਇ = ਚਲਾ ਜਾਂਦਾ ਹੈ। ਬੰਨ੍ਹ੍ਹਿ = ਬੰਨ੍ਹ ਕੇ। ਸਬਦਿ = ਸ਼ਬਦ ਦੀ ਰਾਹੀਂ।੫। ਗਣਤ ਗਣਾਈਐ = ਗਿਣਤੀਆਂ ਗਿਣਦਾ ਹੈ। ਦੋਇ = ਦ੍ਵੈਤ, ਮੇਰ = ਤੇਰ। ਭਵੈ = ਭਟਕਦਾ ਹੈ। ਭਵਾਈਐ = ਭਟਕਣਾ ਵਿਚ ਪਾਇਆ ਜਾਂਦਾ ਹੈ। ਅਵਗਣਿ = ਔਗੁਣ ਦੀ ਰਾਹੀਂ। ਮੁਠੀ = ਲੁੱਟੀ ਹੋਈ, ਠੱਗੀ ਹੋਈ। ਰੋਇ = ਰੋਂਦੀ ਹੈ (ਲੋਕਾਈ) ।੬। ਆਖਣਿ = ਆਖਣ ਵਿਚ। ਸੰਤੋਖੀਆਂ = ਮੈਨੂੰ ਸੰਤੋਖ ਆ ਜਾਏ। ਮਿਲਾਉ = ਮਿਲਉ ਮੈਂ ਮਿਲ ਜਾਵਾਂ।੭। ਕਾਇਆ = ਸਰੀਰ। ਮਸਵਾਣੀ = ਸਿਆਹੀ ਦੀ ਦਵਾਤ। ਲਲਤਾ = ਜੀਭ। ਲੇਖਣਿ = ਕਲਮ। ਧਨੁ = {धन्य} ਭਾਗਾਂ ਵਾਲਾ। ਉਰਿ = ਹਿਰਦੇ ਵਿਚ। ਧਾਰਿ = ਧਾਰ ਕੇ, ਟਿਕਾ ਕੇ।੮।*

*ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ* *ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ* *ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥*

*सोरठि महला १ ॥*
*जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै* *भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई* *होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥*

*Sorath Mahalaa 1 ||*
*Jinhee Satgur Seveaa Piaare Tinh Ke Saathh Tare || Tinhaa Thaak N Paaeeai Piaare Amrit Rasan Hare || Boodde Bhaare Bhai Binaa Piaare Taare Nadar Kare ||1|| Bhee Toohai Saalaahnaa Piaare Bhee Teree Saalaah || Vin Bohithh Bhai Ddubeeai Piaare Kandhhee Paae Kahaah ||1|| Rahaau || Saalaahee Saalaahnaa Piaare Doojaa Avar N Koe || Mere Prabh Saalaahan Se Bhale Piaare Shabad Rate Rang Hoe || Tis Kee Sangat Je Milai Piaare Ras Lai Tat Viloe ||2|| Pat Parvaanaa Saach Kaa Piaare Naam Sachaa Neesaan || Aaeaa Likh Lai Jaavnaa Piaare Hukmee Hukam Pashhaan || Gur Bin Hukam N Boojheeai Piaare Saache Saachaa Taan ||3|| Hukmai Andar Nimeaa Piaare Hukmai Oudar Majhaar || Hukmai Andar Jameaa Piaare Oodhhau Sir Kai Bhaar || Gurmukh Dargeh Jaaneeai Piaare Chalai Kaaraj Saar ||4|| Hukmai Andar Aaeaa Piaare Hukme Jaado Jaae || Hukme Banneh Chalaaeeai Piaare Manmukh Lahai Sajaae || Hukme Shabad Pashhaaneeai Piaare Dargeh Paidhhaa Jaae ||5|| Hukme Ganat Ganaaeeai Piaare Hukme Houmai Doe || Hukme Bhavai Bhavaaeeai Piaare Avgan Muthee Roe || Hukam Sinjaapai Saah Kaa Piaare Sach Milai Vaddeaaee Hoe ||6|| Aakhan Aoukhaa Aakheeai Piaare Kiu Suneeai Sach Naau || Jinhee So Saalaaheaa Piaare Hau Tinh Balehaarai Jaau || Naau Milai Santokheeaan Piaare Nadree Mel Milaau ||7|| Kaaeaa Kaagad Je Thheeai Piaare Man Masvaanee Dhhaar || Lalataa Lekhan Sach Kee Piaare Har Gun Likhahu Veechaar || Dhhan Lekhaaree Naanakaa Piaare Saach Likhai Our Dhhaar ||8||3||*

*Meaning: Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore ? ||1|| Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. ||2|| The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. ||3|| By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down.* *The Gurmukh is honored in the Court of the Lord, O Beloved; he departs* *after resolving his affairs. ||4|| By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. ||5|| By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. ||6|| It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. ||7|| If my body were to become the paper, O Beloved, and my mind the inkpot; And if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak Ji, who writes the True Name, and enshrines it within his heart. ||8||3||*

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

 

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

by Ankit
March 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | March | Date 04-03-2026 |...

Hukamnama Sri Darbar Sahib Today – 03 March 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 March 2026 | Ang 632 I ਅੱਜ ਦਾ ਹੁਕਮਨਾਮਾ

by Ankit
March 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | March | Date 03-03-2026 |...

Hukamnama Sri Darbar Sahib Today – 02 March 2026 | Ang 588 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 March 2026 | Ang 588 I ਅੱਜ ਦਾ ਹੁਕਮਨਾਮਾ

by Ankit
March 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | March | Date 02-03-2026 |...

Hukamnama Sri Darbar Sahib Today – 01 March 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 March 2026 | Ang 694 I ਅੱਜ ਦਾ ਹੁਕਮਨਾਮਾ

by Ankit
March 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | March | Date 01-03-2026 |...

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 T20 World Cup 2026 : ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ

 T20 World Cup 2026 : ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ

by Navjot
March 5, 2026
0

 T20 World Cup 2026 : ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ   ਚੰਡੀਗੜ੍ਹ, 5 ਮਾਰਚ(ਵਿਸ਼ਵ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA